ਬੀਬੀਐਮਬੀ ਹਸਪਤਾਲ ਤਲਵਾੜਾ ਵਿਚ 11 ਦਸੰਬਰ ਨੂੰ ਲੱਗੇਗਾ ਦਿਲ ਦੇ ਰੋਗਾਂ ਦੀ ਜਾਂਚ ਲਈ ਮੁਫ਼ਤ ਕੈਂਪ


ਤਲਵਾੜਾ, 9 ਦਸੰਬਰ ( ਹਰਪਾਲ ਲਾਡਾ ): ਭਾਖੜਾ ਬਿਆਸ ਪ੍ਰਬੰਧ ਬੋਰਡ ਤਲਵਾੜਾ ਦੇ ਮੁੱਖ ਇੰਜਨੀਅਰ ਸ੍ਰੀ ਰਾਕੇਸ਼ ਗੁਪਤਾ ਨੇ ਜਾਣਕਾਰੀ ਦਿੱਤੀ ਹੈ ਕਿ ਬੀਬੀਐਮਬੀ ਹਸਪਤਾਲ ਤਲਵਾੜਾ ਵਿਚ 11 ਦੰਸਬਰ 2025 ਨੂੰ ਦਿਲ ਦੇ ਰੋਗਾਂ ਦੀ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਬੀਬੀਐਮਬੀ ਦੇ ਸਮੂਹ ਸਟਾਫ ਅਤੇ ਇਲਾਕੇ ਦੇ ਲੋਕਾਂ ਨੂੰ ਇਸ ਕੈਂਪ ਦਾ ਲਾਭ ਲੈਣ ਦਾ ਸੱਦਾ ਦਿੱਤਾ ਹੈ।
ਇਹ ਕੈਂਪ ਪੰਜਾਬ ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ: ਰਮਨ ਚਾਵਲਾ (ਡੀਐਮ ਕਾਰਡੀਓਲੋਜੀਸਟ) ਜ਼ਿਨ੍ਹਾਂ ਦਾ 35 ਸਾਲ ਦਾ ਅਨੁਭਵ ਹੈ, ਦੀ ਅਗਵਾਈ ਵਿਚ ਲਗਾਇਆ ਜਾ ਰਿਹਾ ਹੈ। ਕੈਂਪ ਲਈ ਰਜਿਸਟ੍ਰੇਸ਼ਨ ਸਵੇਰੇ 9 ਵਜੇ ਸ਼ੁਰੂ ਹੋ ਜਾਵੇਗੀ ਅਤੇ ਪਹਿਲਾ ਆਓ ਪਹਿਲਾਂ ਪਾਓ ਦੇ ਅਧਾਰ ਤੇ ਜਾਂਚ ਕੀਤੀ ਜਾਵੇਗੀ। ਕੈਂਪ ਦਾ ਸਮਾਂ ਸਵੇਰੇ 10 ਤੋਂ 2 ਵਜੇ ਤੱਕ ਹੋਵੇਗਾ।

ਉਨ੍ਹਾਂ ਨੇ ਦੱਸਿਆ ਕਿ ਇਸ ਕੈਂਪ ਵਿਚ ਬੀਬੀਐਮ ਦੇ ਸਟਾਫ ਤੋਂ ਇਲਾਵਾ ਇਲਾਕੇ ਦੇ ਆਮ ਲੋਕ ਵੀ ਪੰਹੁਚ ਸਕਦੇ ਹਨ ਅਤੇ ਇਸ ਮੁਫ਼ਤ ਕੈਂਪ ਦਾ ਲਾਭ ਲੈ ਸਕਦੇ ਹਨ। ਇਸ ਵਿਚ ਮਾਹਿਰ ਡਾਕਟਰਾਂ ਵੱਲੋਂ ਦਿਲ ਦੇ ਰੋਗਾਂ ਸਬੰਧੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਜਰੂਰਤ ਅਨੁਸਾਰ ਦਵਾਈਆਂ ਵੀ ਦਿੱਤੀਆਂ ਜਾਣਗੀਆਂ।



