Hoshairpur

ਸਰਕਾਰੀ ਸਕੂਲ ਮਾਹਿਲਪੁਰ ਤੇ ਬੰਬੇਲੀ ਵਿਖੇ ਕਰੀਅਰ ਕਰਵਾਇਆ ਗਾਈਡੈਂਸ ਪ੍ਰੋਗਰਾਮ

ਹੁਸ਼ਿਆਰਪੁਰ, 17 ਨਵੰਬਰ ( ਹਰਪਾਲ ਲਾਡਾ ): ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਹਿਲਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਬੇਲੀ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਦੀ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ।

ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਸਵੈ-ਰੋਜ਼ਗਾਰ ਸਕੀਮਾਂ ਦੇ ਬਾਰੇ ਜਾਣਕਾਰੀ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਤੋਂ ਇਲਾਵਾ ਵਰਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਣੇ ਵਧੀਆ ਭਵਿੱਖ ਦੇ ਟੀਚੇ ਨੂੰ ਹਾਸਲ ਕਰਨ ਲਈ ਹੁਣ ਤੋਂ ਹੀ ਪਲੈਨਿੰਗ ਕਰਕੇ ਤਿਆਰੀ ਕਰਨ ਲਈ, ਡੀ.ਬੀ.ਈ.ਈ. ਆਨਲਾਈਨ ਮੋਬਾਇਲ ਐਪ ਤੇ ਵਿਦਿਆਰਥੀਆਂ ਨੂੰ ਰੋਜ਼ਗਾਰ ਪ੍ਰਾਪਤ ਕਰਨ ਦੇ ਹੁਨਰ ਨੂੰ ਵਿਕਸਿਤ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ, ਜਿਸ ਨਾਲ ਉਹ ਆਪਣੇ ਜੀਵਨ ਦੀਆਂ ਔਕੜਾਂ ਨੂੰ ਦੂਰ ਕਰਦੇ ਹੋਏ ਕਾਮਯਾਬ ਬਣ ਸਕਦੇ ਹਨ ਅਤੇ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ।

ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਉਪਰੋਕਤ ਦੋਵਾਂ ਸਕੂਲਾਂ ਦੇ ਸਮੂਹ ਸਟਾਫ ਅਤੇ 190 ਦੇ ਕਰੀਬ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਹਿਲਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਬੇਲੀ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦਾ ਦਿਲੋਂ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਲਗਾਉਣ ਲਈ ਕਿਹਾ।

Related Articles

Leave a Reply

Your email address will not be published. Required fields are marked *

Back to top button

You cannot copy content of this page