ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਦੇ ਸਫਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ
ਬਟਾਲਾ, 1 ਮਾਰਚ (ਲੱਕੀ ): ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ਦਾ ਦੌਰਾ ਕਰਕੇ ਸ਼ਹਿਰ ਦੀ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਸ਼ਹਿਰ ਵਿੱਚ ਹੋਰ ਸਫ਼ਾਈ ਰੱਖਣ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਬਟਾਲਾ ਸ਼ਹਿਰ ਕੂੜਾ ਮੁਕਤ ਕੀਤਾ ਜਾ ਸਕੇ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਸ਼ਹਿਰ ਬਟਾਲਾ ਨੂੰ ਸਾਫ਼ ਸੁਥਰਾ ਰੱਖਣ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬਟਾਲਾ ਸ਼ਹਿਰ ਸਾਡਾ ਸਾਰਿਆਂ ਦਾ ਆਪਣਾ ਸ਼ਹਿਰ ਹੈ, ਇਸ ਲਈ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸੜਕ, ਗਲੀ ਜਾਂ ਖੁੱਲ੍ਹੇ ਵਿੱਚ ਕੂੜਾ ਸੁੱਟਣ ਤੋਂ ਗੁਰੇਜ ਕੀਤਾ ਜਾਵੇ। ਉਨਾਂ ਕਿਹਾ ਕਿ ਸਫਾਈ ਸੇਵਕਾਂ ਵਲੋਂ ਘਰੋਂ ਘਰੀ ਤੇ ਨਿਰਧਾਰਤ ਸਥਾਨਾਂ ਤੋ ਕੂੜਾ ਚੁੱਕਿਆ ਜਾ ਰਿਹਾ ਹੈ ਅਤੇ ਸ਼ਹਿਰ ਵਾਸੀ ਇਸ ਵਿੱਚ ਸਹਿਯੋਗ ਕਰਨ।
ਉਨਾਂ ਅੱਗੇ ਦੱਸਿਆ ਪਿਛਲੀ ਦਿਨਾਂ ਵਿੱਚ ਸ਼ਹਿਰ ਵਿੱਚੋਂ ਸਾਫ ਸਫਾਈ ਵਿਵਸਥਾ ਲਈ 15 ਟਾਟਾ ਗੱਡੀਆਂਂ ਅਤੇ 70 ਟਰਾਈ ਸਾਈਕਲ ਕਾਰਪੋਰੇਸ਼ਨ ਨੂੰ ਸਪੁਰਦ ਕੀਤੇ ਗਏ ਸਨ। ਭੰਡਾਰੀ ਮੁਹੱਲਾ ਬਟਾਲਾ ਵਿਖੇ ਖੂਬਸੁਰਤ ਸ਼ੈਨੀਟੇਸ਼ਨ ਪਾਰਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਕੂੜੇ ਦੀ ਸਮੱਸਿਆ ਦੇ ਹੱਲ ਲਈ ਕੂੜੇ ਦੇ ਰੀਸਾਈਕਲ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹਰੇਕ ਵਰਗ ਦੇ ਹਿੱਤ ਵਿੱਚ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਆਵਾਜਾਈ ਦੌਰਾਨ ਕੋਈ ਮੁਸ਼ਕਿਲ ਨਾ ਆਵੇ, ਇਸ ਲਈ ਸ਼ਹਿਰ ਦੇ ਮੁੱਖ ਚੌਂਕਾਂ ਨੂੰ ਚੋੜਾ ਕੀਤਾ ਗਿਆ ਹੈ।