ਵਿਧਾਇਕ ਸ਼ੈਰੀ ਕਲਸੀ ਵਲੋਂ ਫੈਜਪੁਰਾ ਅਤੇ ਦਾਣਾ ਮੰਡੀ ਬਟਾਲਾ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
ਬਟਾਲਾ, 2 ਮਾਰਚ (ਲੱਕੀ ): ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਅੱਜ ਫੈਜਪੁਰਾ ਅਤੇ ਦਾਣਾ ਮੰਡੀ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਾਲਾ ‘ਆਮ ਆਦਮੀ ਕਲੀਨਿਕ’ ਮਾਡਲ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਆਪ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਾਜ ਭਰ ਵਿੱਚ 165 ਨਵੇਂ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ, ਜਿਸ ਨਾਲ ਪੰਜਾਬ ‘ਚ ਇਹਨਾਂ ਦੀ ਗਿਣਤੀ 829 ਹੋ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਰੋਜਾਨਾਂ ਸੈਂਕੜਿਆਂ ਦੀ ਤਦਾਦ ਵਿੱਚ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਉਨਾਂ ਕਿਹਾ ਕਿ ਆਮ ਆਦਮੀ ਕਲੀਨਿਕ ਆਪਣੀ ਕਾਰੁਜਗਾਰੀ ਤੇ ਖਰ੍ਹੇ ਉਤਰ ਰਹੇ ਹਨ ਅਤੇ ਆਮ ਆਦਮੀ ਕਲੀਨਿਕਾਂ ’ਤੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਤੇ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਜ ਕਰੀਬ ਦੋ ਸਾਲ ਦੇ ਕਾਰਜਕਾਲ ਅੰਦਰ ਸਿਹਤ, ਸਿੱਖਿਆ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਹਨ। ਸੂਬੇ ਦੇ 90 ਫੀਸਦ ਲੋਕਾਂ ਦੇ ਬਿੱਲ ਜੀਰੋ ਆ ਰਹੇ ਹਨ। 40,000 ਹਜ਼ਾਰ ਤੋ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਪਰਦਾਨ ਕੀਤੀਆਂ ਗਈਆਂ ਹਨ। ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ 44 ਸੇਵਾਵਾਂ ਦਾ ਲਾਭ ਪੁਜਦਾ ਕਰਨ ਲਈ ਲੋਕਾਂ ਦੇ ਘਰਾਂ ਦੇ ਨੇੜੇ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ।
ਉਨਾਂ ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕਰਨ ਲਈ ਉਹ ਵਚਨਬੱਧ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤੁਸੀਂ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ, ਮੈਂ ਤੁਹਡੀ ਸੇਵਾ ਵਿੱਚ ਚੌਵੀ ਘੰਟੇ ਹਾਜ਼ਰ ਹਾਂ। ਮਹਿਜ ਦੋ ਸਾਲਾਂ ਵਿੱਚ ਬਟਾਲਾ ਵਿੱਚ ਰਿਕਾਰਡ ਵਿਕਾਸ ਕੰਮ ਕਰਵਾਏ ਗਏ ਹਨ। ਲੋਕਾਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ। ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਵਿੱਚ ਸ਼ਾਨਦਾਰ ਪਾਰਕ ਅਤੇ ਗੇਟਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਬਟਾਲਾ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਜਾਣਕਾਰੀ ਦੇਣ ਲਈ ਇੱਕ ਕਾਫ਼ੀ ਟੇਬਲ ਬੁੱਕ ਬਹੁਤ ਜਲਦ ਪ੍ਰਕਾਸ਼ਤ ਕੀਤੀ ਜਾ ਰਹੀ ਹੈ, ਜਿਸ ਨਾਲ ਨੌਜਵਾਨ ਪੀੜੀ ਆਪਣੇ ਅਮੀਰ ਵਿਰਸੇ ਨਾਲ ਜੁੜੇਗੀ
ਇਸ ਮੌਕੇ ਡਾ ਰੋਮੀ ਮਹਾਜਨ, ਡਿਪਟੀ ਮੈਡੀਕਲ ਕਮਿਸ਼ਨਰ ਗੁਰਦਾਸਪੁਰ ਅਤੇ ਐਸਐਮਓ ਬਟਾਲਾ ਰਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕ ਵਿੱਚ ਦਵਾਈਆਂ ਤੇ ਟੈਸਟ ਬਿਲਕੁੱਲ ਮੁਫਤ ਮੁਹੱਈਆ ਕਰਵਾਏ ਜਾਂਦੇ ਹਨ । ਉਨਾਂ ਕਲੀਨਿਕ ਵਿਖੇ ਤਾਇਨਾਤ ਸਟਾਫ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਕਿ ਦਵਾਈਆਂ ਅਤੇ ਜ਼ਰੂਰੀ ਸਮਾਨ ਦੀ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਰਕੇਸ ਤੁਲੀ, ਜਿਲਾ ਪ੍ਰਧਾਨ ਟਰਾਂਸਪੋਰਟ ਵਿੰਗ ਗੁਰਦਾਸਪੁਰ, ਆਪ ਪਾਰਟੀ ਦੇ ਸੀਨੀਅਰ ਆਗੂ ਮੈਨੇਜਰ ਅਤਰ ਸਿੰਘ ਸੀਨੀਅਰ ਮੀਤ ਪ੍ਰਧਾਨ ਗੁਰਦਾਸਪੁਰ, ਨਰਿੰਦਰ ਸਿੰਘ, ਗਗਨ ਐਨਆਰਆਈ, ਹਰਬੰਸ ਸਿੰਘ ਚੈਨੇਵਾਲ, ਪਿਰੰਸ ਰੰਧਾਵਾ, ਰਜਿੰਦਰ ਜੰਬਾ,ਬਲਵਿੰਦਰ ਸਿੰਘ ਮਿੰਟਾ ਐਮਸੀ, ਅਵਤਾਰ ਸਿੰਘ ਕਲਸੀ, ਜਸਬੀਰ ਸਿੰਘ ਗਿੱਲ, ਗੁਰਜੀਤ ਸਿੰਘ ਸੁੰਦਰ ਨਗਰ,ਮਨਜੀਤ ਸਿੰਘ ਬੁਮਰਾਹ, ਬੰਟੀ ਟਰੇਂਡਜ ਵਾਲੇ, ਹਰਜਿੰਦਰ ਸਿੰਘ, ਮਨਿੰਦਰ ਸਿੰਘ ਹਨੀ, ਸਾਬਕਾ ਪਿ੍ਰੰਸੀਪਲ ਤਿਲਕ ਰਾਜ, ਦਿਨੇਸ਼ ਖੋਸਲਾ, ਐਡਵੋਕੇਟ ਮਨਜੀਤ ਸਿੰਘ, ਬਿਕਰਮਜੀਤ ਸਿੰਘ ਬਿੱਕਾ,ਪਰਦੀਪ ਕੁਮਾਰ, ਸ਼ਮੀ ਕਪੂਰ, ਸਤਨਾਮ ਸਿੰਘ, ਕੁਲਦੀਪ ਸਿੰਘ, ਸਾਹਿਲ ਸ਼ਰਮਾਂ, ਰਾਜਨ ਸ਼ਰਮਾ, ਟੋਨੀ ਗਿੱਲ, ਕੁਲਵੰਤ ਸਿੰਘ, ਜਸਵੰਤ ਸਿੰਘ, ਸ਼ਿੰਦਰ ਕੁਮਾਰ, ਆਸ਼ੂ ਕੁਮਾਰ, ਮਨੀਸ਼ ਅਰੋੜਾ, ਹਰਪ੍ਰੀਤ ਸਿੰਘ ਹੈਰੀ, ਰਾਜਵਿੰਦਰ ਸਿੰਘ ਰਾਜੂ ਅਤੇ ਸੁਖਦੇਵ ਕੁਮਾਰ ਆਦਿ ਮੌਜੂਦ ਸਨ।