‘ਹੁਸ਼ਿਆਰਪੁਰ ਨੇਚਰ ਫੈਸਟ-2024’ ਸਟਾਰ ਨਾਈਟ ਦੌਰਾਨ ਗਾਇਕ ਕੁਲਵਿੰਦਰ ਬਿੱਲਾ ਨੇ ਕੀਲੇ ਦਰਸ਼ਕ
ਹੁਸ਼ਿਆਰਪੁਰ, 3 ਮਾਰਚ : ਹੁਸ਼ਿਆਰਪੁਰ ਵਿਖੇ ਸੈਰ-ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਦੁਸਹਿਰਾ ਗਰਾਊਂਡ ‘ਹੁਸ਼ਿਆਰਪੁਰ ਵਿਖੇ ‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੇ ਤੀਸਰੇ ਦਿਨ ਸਟਾਰ ਨਾਈਟ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਨੂੰ ਕੀਲ ਲਿਆ।
ਕੁਲਵਿੰਦਰ ਬਿੱਲਾ ਨੇ ਧਾਰਮਿਕ ਗੀਤ ਤੋਂ ਆਪਣੇ ਸ਼ੋਅ ਦੀ ਸ਼ੁਰੂਆਤ ਕਰਨ ਮਗਰੋਂ ਸਰੋਤਿਆਂ ਦੀ ਮੰਗ ਅਨੁਸਾਰ ਇਕ ਤੋਂ ਬਾਅਦ ਇਕ ਪ੍ਰਸਿੱਧ ਗੀਤ ਪੇਸ਼ ਕੀਤੇ। ਕੁਲਵਿੰਦਰ ਬਿੱਲਾ ਵੱਲੋਂ ਲਾਈ ਗੀਤਾਂ ਦੀ ਝੜੀ ਨੇ ਪੂਰਾ ਮੇਲਾ ਝੂਮਣ ਲਾ ਦਿੱਤਾ।
ਆਪਣੀ ਕਲਾ ਦੇ ਜ਼ੌਹਰ ਬਿੱਲਾ ਨੇ ਸੁੱਚਾ ਸੂਰਮਾ, ਟਿੱਚ ਬਟਨਾਂ ਦੀ ਜੋੜੀ, ਐਨਟੀਨਾ, ਨਿਆਈਂ ਵਾਲੇ ਮੋੜ ‘ਤੇ, ਪਲਾਜੋ, ਕਾਲੇ ਰੰਗ ਦਾ ਯਾਰ ਆਦਿ ਨਾਲ ਮੇਲਾ ਲੁੱਟ ਲਿਆ।
ਇਸ ਸੰਗੀਤਮਈ ਸ਼ਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਬਹੁਤ ਅਮੀਰ ਹੈ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਕੇ ਕਈ ਕਲਾਕਾਰਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਨਾਮਣਾ ਖੱਟਿਆ ਹੈ। ਉਨ੍ਹਾਂ ਕਿਹਾ ਕਿ ਕੁਲਵਿੰਦਰ ਬਿੱਲਾ ਖਾਸ ਕਰਕੇ ਨੌਜਵਾਨ ਵਰਗ ‘ਚ ਕਾਫੀ ਮਕਬੂਲ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਸੂਬੇ ਭਰ ਵਿਚ ਸੱਭਿਆਚਾਰਕ ਮੇਲੇ ਕਰਵਾ ਰਹੀ ਹੈ। ਇਸੇ ਲੜੀ ਵਿਚ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਇਹ ਮੇਲਾ ਇਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਮੇਲੇ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਬੀਰ ਸਿੰਘ ਘੁੰਮਣ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਪੰਜਾਬ ਬੀ ਸੀ ਵਿੱਤ ਕਾਰਪੋਰੇਸ਼ਨ ਤੇ ਭੌ ਵਿਕਾਸ ਦੇ ਚੇਅਰਮੈਨ ਸੰਦੀਪ ਸੈਣੀ,
ਪੰਜਾਬ ਉਦਯੋਗ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਖਸ਼ੀ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਹੁਸ਼ਿਆਰਪੁਰ ਸੈਂਟਰਲ ਕੋਅਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਪੰਜਾਬ ਕਾਨਵੇਅਰ ਦੇ ਡਾਇਰੈਕਟਰ ਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਮੈਂਬਰ ਅਜੇ ਵਰਮਾ, ਵਣਪਾਲ ਨਾਰਥ ਜੋਨ ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ ਦਿਵਿਆ. ਪੀ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਜ਼ਿਲ੍ਹਾ ਵਿਕਾਸ ਫੈਲੋ ਜੋਇਆ ਸਿਦੀਕੀ, ਸਕੱਤਰ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।