ਸਰਕਾਰੀ ਕਾਲਜ ਹੁਸ਼ਿਆਰਪੁਰ ਵਿੱਚ ਕਰਵਾਈ ਗਈ ਅਲੂਮਨੀ ਮੀਟ
ਹੁਸ਼ਿਆਰਪੁਰ: ਸਰਕਾਰੀ ਕਾਲਜ, ਹੁਸ਼ਿਆਰਪੁਰ ਵਿੱਚ ਕਾਲਜ ਦੇ ਪ੍ਰਿੰਸੀਪਲ ਅਨੀਤਾ ਸਾਗਰ ਦੀ ਅਗਵਾਈ ਵਿੱਚ ਵਾਇਸ ਪ੍ਰਿੰਸੀਪਲ ਪ੍ਰੋ.ਵਿਜੇ ਕੁਮਾਰ ਦੇ ਸਹਿਯੋਗ ਨਾਲ ਕਾਲਜ ਵਿੱਚ ਪੜ੍ਹ ਚੁੱਕੇ ਵਿਦਿਆਰਥੀਆਂ ਦੇ ਨਾਲ ਅਲੂਮਨੀ ਮੀਟ ਕਰਵਾਈ ਗਈ। ਜਿਸ ਵਿੱਚ ਕਾਲਜ ਦੇ ਪੁਰਾਣੇ ਵਿਦਿਆਰਥੀ ਡਾ. ਜਸਪਾਲ ਸਿੰਘ, ਮਿ: ਪ੍ਰਸ਼ਾਂਤ ਸੇਠੀ, ਡਾ. ਤਰਿਪਤਾ ਕੇ. ਸਿੰਘ, ਸ਼੍ਰੀਮਤੀ ਮੀਨਾਕਸ਼ੀ ਮੈਨੇਨ, ਡਾ.ਕੁਲਦੀਪ ਵਾਲੀਆ ਹਾਜ਼ਰ ਹੋਏ।
ਕਾਲਜ ਦੇ ਵਾਇਸ ਪ੍ਰਿੰਸੀਪਲ ਪ੍ਰੋ. ਵਿਜੇ ਕੁਮਾਰ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਅੰਤ ਵਿੱਚ ਆਏ ਹੋਏ ਮੁੱਖ ਮਹਿਮਾਨਾਂ ਨੂੰ ਪ੍ਰੋ.ਵਿਜੇ ਕੁਮਾਰ ਵੱਲੋਂ ਯਾਦਗਾਰੀ ਚਿੰਨ੍ਹ ਦੇ ਰੂਪ ਵਿੱਚ ਮੋਮੈਂਟੋ ਦਿੱਤੇ ਗਏ ਅਤੇ ਸਾਰਿਆਂ ਦਾ ਸਮਾਰੋਹ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ।
ਆਏ ਹੋਏ ਮਹਿਮਾਨਾਂ ਨੇ ਵਿਦਿਆਰਥੀਆਂ ਨਾਲ ਆਪਣੀਆਂ ਪੁਰਾਣੀਆਂ ਯਾਦਾਂ ਕਾਲਜ ਨਾਲ ਸਬੰਧਿਤ ਯਾਦ ਕੀਤੀਆਂ ਅਤੇ ਵਿਦਿਆਰਥੀਆਂ ਨੂੰ ਪੜ੍ਹ-ਲਿਖ ਕੇ ਇੱਕ ਚੰਗਾ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਨਿਭਾਉਂਦੇ ਹੋਏ ਪ੍ਰੋ. ਨਵਦੀਪ ਕੌਰ ਨੇ ਕਾਲਜ ਦੇ ਇਤਿਹਾਸ ਤੇ ਚਾਨਣਾ ਪਾਇਆ।ਅਜਿਹਾ ਲੱਗ ਰਿਹਾ ਸੀ ਕਿ ਵਰਤਮਾਨ ਅਤੀਤ ਵਿੱਚ ਚਲਾ ਗਿਆ। ਪ੍ਰੋ. ਨਵਦੀਪ ਕੌਰ, ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਹਰਜਿੰਦਰ ਪਾਲ, ਪ੍ਰੋ. ਅਰੁਣ ਕੁਮਾਰ, ਪ੍ਰੋ. ਮਮਤਾ ਬਾਂਸਲ, ਪ੍ਰੋ. ਅਨੂ ਬਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।