ਜ਼ਿਲ੍ਹਾ ਚੋਣ ਅਫ਼ਸਰ ਤੇ ਐਸਐਸਪੀ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 7 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਲੋਕ ਸਭਾ ਚੋਣਾਂ ਹੁਸ਼ਿਆਰਪੁਰ ਦੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਸਬੰਧੀ ਸਾਰੀਆਂ ਜ਼ਰੂਰੀ ਪ੍ਰਕਿਰਿਆਵਾਂ ਯਕੀਨੀ ਬਣਾਈਆਂ ਜਾਣ ਤਾਂ ਜੋ ਲੋਕ ਸਭਾ ਚੋਣਾਂ ਸਫਲਤਾਪੂਰਵਕ ਨੇਪਰੇ ਚਾੜ੍ਹੀ ਜਾ ਸਕੇ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਸੁਰੇਂਦਰ ਲਾਂਬਾ ਵੀ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ.ਐਸ.ਪੀ ਨੇ ਮੀਟਿੰਗ ਦੌਰਾਨ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਉਨ੍ਹਾਂ ਦੇ ਪੁਲਿਸ ਹਮਰੁਤਬਾ (ਡੀ.ਐਸ.ਪੀਜ਼) ਨੂੰ ਆਪਸੀ ਤਾਲਮੇਲ ਬਣਾ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਚੋਣਾਂ ਨਿਰਪੱਖ ਅਤੇ ਪਾਰਦਸ਼ੀ ਤਰੀਕੇ ਨਾਲ ਕਰਵਾਉਣ ਲਈ ਸਾਰੇ ਚੋਣ ਅਧਿਕਾਰੀ ਗੰਭੀਰਤਾ ਤੋਂ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿਚ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਹੀ ਲੋਕ ਸਭਾ ਚੋਣਾਂ ਸਫਲਤਾਪੂਰਵਕ ਨੇਪਰੇ ਚਾੜ੍ਹੀਆਂ ਜਾ ਸਕਦੀਆਂ ਹਨ।
ਉਨ੍ਹਾਂ ਇਸ ਦੌਰਾਨ ਡਿਸਟ੍ਰਿਕਟ ਇਲੈਕਸ਼ਨ ਮੈਨੇਜਮੈਂਟ ਪਲਾਨ, ਸੰਵੇਨਦਸ਼ੀਲ ਪੋÇਲੰਗ ਸਟੇਸ਼ਨਾਂ, ਵੋਟਰਸ, ਮਾਨੀਟਰਿੰਗ ਸੈੱਲ, ਐਕਸਪੈਂਡੇਚਰ ਮਾਨੀਟਰਿੰਗ, ਐਮ.ਸੀ.ਸੀ ਗਠਨ ਕਰਨ, ਅਨਕੋਰ, ਸਵੀਪ ਐਕਟੀਵਿਟੀ, ਸਟੇਟ ਟੈਕਸ ਅਤੇ ਐਕਸਾਈਜ਼, ਸਹਾਇਕ ਵਿਭਾਗ, ਨਾਰਕੋਟਿਕਸ ਕੰਟਰੋਲ ਬਿਊਰੋ, ਡਰੱਗ ਕੰਟਰੋਲ, ਕਾਨੂੰਨ ਵਿਵਸਥਾ, ਪੀ.ਜੀ.ਜ਼ੈਡ ਕੈਮਰਾ, ਟਰਾਂਸਪੋਰਟ, ਵੈਬਕਾਸਟਿੰਗ, ਐਮ.ਸੀ.ਐਮ.ਸੀ ਸੈੱਲ ਦੇ ਸੈਟਅੱਪ ਅਤੇ ਹੋਰ ਵਿਸ਼ਿਆਂ ’ਤੇ ਵੀ ਚਰਚਾ ਕਰਦੇ ਹੋਏ ਇਸ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਵਿਧਾਨ ਸਭਾ ਖੇਤਰ ਚੱਬੇਵਾਲ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਿਧਾਨ ਸਭਾ ਖੇਤਰ ਉੜਮੁੜ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ, ਵਿਧਾਨ ਸਭਾ ਖੇਤਰ ਮੁਕੇਰੀਆਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ ਅਸ਼ੋਕ ਕੁਮਾਰ, ਵਿਧਾਨ ਸਭਾ ਖੇਤਰ ਦਸੂਹਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ ਪ੍ਰਦੀਪ ਸਿੰਘ ਬੈਂਸ, ਵਿਧਾਨ ਸਭਾ ਖੇਤਰ ਹੁਸ਼ਿਆਰਪੁਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਵਿਧਾਨ ਸਭਾ ਖੇਤਰ ਭੁਲੱਥ, ਸ੍ਰੀ ਹਰਗੋਬਿੰਦਪੁਰ ਅਤੇ ਫਗਵਾੜਾ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਤੋਂ ਇਲਾਵਾ ਉਥੋਂ ਦੇ ਡੀ.ਐਸ.ਪੀਜ਼, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਕਾਨੂੰਗੋ ਦੀਪਕ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।