ਵਿਧਾਇਕ ਸ਼ੈਰੀ ਕਲਸੀ ਨੇ ਸਫਾਈ ਸੇਵਕਾਂ ਦੀ ਦਹਾਕਿਆਂ ਦੀ ਮੰਗ ਕੀਤੀ ਪੂਰੀ
ਬਟਾਲਾ, 9 ਮਾਰਚ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਨਗਰ ਨਿਗਮ ਬਟਾਲਾ ਵਿੱਚ ਕੰਮ ਕਰਦੇ ਸਫਾਈ ਸੇਵਕਾਂ ਦੀ ਦਹਾਕਿਆਂ ਦੀ ਮੰਗ ਪੂਰੀ ਕਰਦਿਆਂ ਕੱਚੇ ਸਫਾਈ ਕਰਮਚਾਰੀਆਂ ਨੂੰ ਕੰਟਰੈਕਟ ਬੈਸ ਹੋਣ ਤੇ ਨਿਯੁਕਤੀ ਪੱਤਰ ਵੰਡੇ। ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿੱਚ ਸਫਾਈ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਫਾਈ ਸੇਵਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਕੇ ਉਨ੍ਹਾਂ ਦੇ ਮਨ ਨੂੰ ਸਕੂਨ ਮਿਲਿਆ ਹੈ ਅਤੇ ਉਹ ਪਰਮਾਤਮਾ ਦਾ ਧੰਨਵਾਦ ਕਰਦੇ ਹਨ ਕਿ ਸਫਾਈ ਸੇਵਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਅ ਸਕਿਆ ਹਾਂ।
ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਸਾਫ ਸੁਥਰਾ ਤੇ ਖੂਬਸੂਰਤ ਰੱਖਣ ਲਈ ਸਫਾਈ ਸੇਵਕਾਂ ਨੂੰ ਉਤਸ਼ਾਹਿਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੈਨੂੰ ਪੂਰੀ ਆਸ ਹੈ ਕਿ ਤੁਸੀਂ ਹੋਰ ਬਿਹਤਰ ਢੰਗ ਨਾਲ ਆਪਣੀ ਜਿੰਮੇਵਾਰੀ ਨਿਭਾਓਗੇ ਅਤੇ ਸ਼ਹਿਰ ਨੂੰ ਸੁੰਦਰ ਰੱਖਣ ਲਈ ਮਿਹਨਤ ਕਰੋਗੇ।ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਸਫਾਈ ਕਰਮਚਾਰੀ ਰਹਿ ਗਏ ਹਨ ਉਨ੍ਹਾਂ ਦੀ ਵੀ ਜਲਦ ਕੰਟਰੈਕਟ ਬੈਸ ਤੇ ਕਰਨ ਦੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਪਹਿਲਾਂ ਸੱਤਾ ਹੰਢਾ ਚੁੱਕੀਆਂ ਰਵਾਇਤੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਸਫਾਈ ਸੇਵਕਾਂ ਨੂੰ ਬਣਦਾ ਹੱਕ ਨਹੀਂ ਦਿੱਤਾ ਅਤੇ ਅੱਜ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ ਕਿ ਕਰੀਬ ਦੋ ਸਾਲ ਪਹਿਲਾਂ ਲੋਕਾਂ ਨੇ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਮੈਂ ਲੋਕਾਂ ਦੀਆਂ ਆਸਾਂ ਤੇ ਖਰਾ ਉੱਤਰਣ ਲਈ ਦਿਨ ਰਾਤ ਮਿਹਨਤ ਕਰ ਰਿਹਾ ਹਾਂ ਤਾਂ ਜੋ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾ ਸਕੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਫਾਈ ਸੇਵਕ ਮੇਰੇ ਪਰਿਵਾਰ ਦਾ ਹਿੱਸਾ ਹਨ ਅਤੇ ਅੱਜ 236 ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ।
ਬਟਾਲਾ ਸ਼ਹਿਰ ਨੂੰ ਪਿਛਲੀਆਂ ਸਰਕਾਰਾਂ ਵਲੋਂ ਅਣਗੋਲੇ ਕੀਤੇ ਜਾਣ ‘ਤੇ ਅਫਸੋਸ ਜ਼ਾਹਿਰ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਮਹਿਜ ਪਿਛਲੇ ਦੋ ਸਾਲਾ ਦੇ ਕਾਰਜਕਾਲ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜ ਨਜ਼ਰ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜੇ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਪ੍ਰਮੁੱਖ ਚੌਂਕਾ ਨੂੰ ਖੂਬਸੂਰਤ ਤੇ ਚੌੜਿਆ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈ। ਨਵੇਂ ਪਾਰਕਾਂ ਤੇ ਗੇਟਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਬਟਾਲਾ ਦੇ ਵਿਰਸੇ ਨੂੰ ਸੰਭਾਲਣ ਤੇ ਪ੍ਰਫੁੱਲਤ ਕਰਨ ਲਈ ਕਾਫ਼ੀ ਟੇਬਲ ਬੁੱਕ ਜਲਦੀ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ। ਸ਼ਹਿਰ ਵਿੱਚ ਚਾਰ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਹਜੀਰਾ ਪਾਰਕ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ 11 ਮਾਰਚ ਨੂੰ ਉਸਮਾਨਪੁਰ ਸਿਟੀ ਬਟਾਲਾ-ਗੁਰਦਾਸਪੁਰ ਬਾਈਪਾਸ ਵਿਖੇ ਵੱਡ ਆਕਾਰੀ ਰਾਸ਼ਟਰੀ ਤਿਰੰਗਾ ਲਗਾਇਆ ਜਾ ਰਿਹਾ ਹੈ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁੱਤ ਲੋਕ ਅਰਪਨ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿਖੇ ਬਹੁਤ ਜਲਦ ਕਲਾਕ ਟਾਵਰ ਲਗਾਇਆ ਜਾ ਰਿਹਾ ਹੈ।
ਇਸ ਮੌਕੇ ਵਿੱਕੀ ਕਲਿਆਣ, ਪ੍ਰਧਾਨ ਸਫਾਈ ਸੇਵਕ ਯੂਨੀਅਨ ਬਟਾਲਾ ਅਤੇ ਤਰਲੋਕ ਕੁਮਾਰ ਗੋਲਡੀ, ਪ੍ਰਧਾਨ ਟਰਾਲੀ ਯੂਨੀਅਨ ਬਟਾਲਾ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਨੇ ਅਸੰਭਵ ਕਾਰਜ ਨੂੰ ਸੰਭਵ ਕਰ ਵਿਖਾਇਆ ਹੈ, ਜਿਸ ਲਈ ਸਾਰੇ ਸਫਾਈ ਸੇਵਕ ਉਨ੍ਹਾਂ ਦੇ ਰਿਣੀ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜਿੰਨੀਆਂ ਵੀ ਪਾਰਟੀਆਂ ਸੱਤਾ ਵਿੱਚ ਆਈਆਂ, ਉਨ੍ਹਾਂ ਨੇ ਸਾਡੀ ਸਾਰ ਨਹੀਂ ਲਈ। ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਅਤੇ ਬਟਾਲਾ ਤੋਂ ਹਰਦਿਲ ਅਜੀਜ਼ ਸ਼ੈਰੀ ਕਲਸੀ ਦੇ ਵਿਧਾਇਕ ਬਣਨ ਨਾਲ ਸਾਡੀ ਸੁਣਵਾਈ ਹੋਈ ਹੈ ਅਤੇ ਕੱਚੇ ਸਫਾਈ ਕਰਮਚਾਰੀ ਕੰਟਰੈਕਟ ਬੈਸ ‘ਤੇ ਹੋਏ ਹਨ। ਉਨ੍ਹਾਂ ਕਿਹਾ ਕਿ ਕਹਿਣੀ ਤੇ ਕਥਨੀ ਤੇ ਪੂਰਾ ਉੱਤਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਸਾਡੀ ਬਾਂਹ ਫ਼ੜੀ ਹੈ, ਜਿਸ ਲਈ ਉਹ ਵਿਧਾਇਕ ਸ਼ੈਰੀ ਕਲਸੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕੰਟਰੈਕਟ ਬੈਸ ਤੇ ਹੋਏ ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਸਫਾਈ ਸੇਵਕਾਂ ਵਲੋਂ ਵਿਧਾਇਕ ਸ਼ੈਰੀ ਕਲਸੀ ਦਾ ਸਨਮਾਨ ਕਰਕੇ ਆਪਣੀ ਖੁਸ਼ੀ ਦਾ ਇਜਹਾਰ ਕੀਤਾ ਗਿਆ।
ਇਸ ਮੌਕੇ ਸ਼ਿਵ ਕੁਮਾਰ ਸੁਪਰਡੈਂਟ ਨਗਰ ਨਿਗਮ ਬਟਾਲਾ, ਸੈਨੇਟਰੀ ਇੰਸਪੈਕਟਰ ਦਿਲਬਾਗ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪ੍ਰਧਾਨ ਸਵਰਨਕਾਰ ਸੰਘ ਪੰਜਾਬ ਯਸ਼ਪਾਲ ਚੌਹਾਨ, ਗੁਰਪ੍ਰੀਤ ਸਿੰਘ ਰਾਜੂ, ਮਨਜੀਤ ਸਿੰਘ ਭੁੱਲਰ, ਰਕੇਸ਼ ਤੁਲੀ, ਮਨਜੀਤ ਸਿੰਘ ਬੁਮਰਾਹ, ਗੁਰਜੀਤ ਸਿੰਘ ਸੁੰਦਰ ਨਗਰ, ਸ਼ਮੀ ਸ਼ਰਮਾ, ਰਜਿੰਦਰ ਜੰਬਾ, ਅਵਤਾਰ ਸਿੰਘ ਕਲਸੀ, ਮੰਗਲਜੀਤ ਸਿੰਘ ਸਰਪੰਚ ਅਠਵਾਲ, ਗਗਨ ਸੰਧੂ ਐਨਆਰਆਈ, ਮਨਜਿੰਦਰ ਸਿੰਘ ਬੱਲ, ਪਿਰੰਸ ਰੰਧਾਵਾ, ਹਰਿੰਦਰ ਸਿੰਘ, ਮਲਕੀਤ ਸਿੰਘ, ਹਰਪ੍ਰੀਤ ਸਿੰਘ ਮਾਨ, ਗਗਨ ਬਟਾਲਾ,ਮਾਣਿਕ ਮਹਿਤਾ, ਨਿੱਕੀ ਹੰਸਪਾਲ, ਜਸਬੀਰ ਸਿੰਘ, ਰਾਜੂ ਅਤੇ ਕਾਕਾ ਸਮੇਤ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਅਤੇ ਆਪ ਪਾਰਟੀ ਦੇ ਵਲੰਟੀਅਰ, ਵਰਕਰ ਤੇ ਆਗੂ ਮੋਜੂਦ ਸਨ।