ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ: ਚੇਅਰਮੈਨ ਬਲਬੀਰ ਸਿੰਘ ਪਨੂੰ
ਫਤਹਿਗੜ੍ਹ ਚੂੜੀਆਂ (ਬਟਾਲਾ), 9 : ਹਲਕਾ ਫਤਿਹਗੜ੍ਹ ਚੂੜੀਆਂ ਦੇ ਵਿੱਚ ਪੈਂਦੇ ਪਿੰਡ ਸ਼ੰਕਰਪੁਰਾ ਵਿੱਚ ਅੱਜ ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਨਵਦੀਪ ਸਿੰਘ ਵਲੋਂ ਮੀਟਿੰਗ ਕਰਵਾਈ ਗਈ,ਜਿਸ ਵਿੱਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ 50 ਤੋਂ 55 ਪਰਿਵਾਰ ਆਪ ਪਾਰਟੀ ਵਿੱਚ ਸ਼ਾਮਲ ਹੋਏ। ਸ਼ਾਮਲ ਹੋਣ ਵਾਲਿਆਂ ਵਿੱਚ ਚਾਰ ਮੌਜੂਦਾ ਪੰਚਾਇਤ ਮੈਂਬਰ ਕਾਂਗਰਸ ਪਾਰਟੀ ਬੂਟਾ ਸਿੰਘ, ਹਰਪਿੰਦਰ ਕੌਰ, ਨਿਸ਼ਾਨ ਸਿੰਘ ਅਤੇ ਬਲਕਾਰ ਸਿੰਘ। ਇਨ੍ਹਾਂ ਤੋਂ ਇਲਾਵਾ ਇਕ ਅਕਾਲੀ ਦਲ ਦਾ ਸਾਬਕਾ ਪੰਚਾਇਤ ਮੈਂਬਰ ਸਾਹਿਬ ਸਿੰਘ, ਬਲਦੇਵ ਸਿੰਘ, ਬਚਿੱਤਰ ਸਿੰਘ, ਸੁਖਬੀਰ ਸਿੰਘ, ਗੁਰਜੀਤ ਸਿੰਘ, ਗੁਰਦੀਪ ਸਿੰਘ, ਉਦੇਦੀਪ ਸਿੰਘ, ਹਰਜੋਤ ਸਿੰਘ, ਮਨਜੀਤ ਸਿੰਘ, ਰਵਿੰਦਰ ਸਿੰਘ, ਉਪਕਾਰ ਸਿੰਘ, ਹਰਦੇਵ ਸਿੰਘ, ਸਰਬਜੀਤ ਸਿੰਘ, ਓਕਾਰ ਸਿੰਘ ਤੇ ਅੰਗਰੇਜ ਸਿੰਘ ਸ਼ਾਮਲ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਕਿਹਾ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ ਅਤੇ ਪਿੰਡਾਂ ਵਿੱਚ ਵਿਕਾਸ ਕੰਮ ਸਾਰਿਆਂ ਦੀ ਸਲਾਹ ਤੇ ਸਹਿਯੋਗ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਉਹ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਸਬੰਧਤ ਵਿਭਾਗਾਂ ਰਾਹੀ ਹੱਲ ਕਰਵਾ ਰਹੇ ਹਨ।
ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਭਗਵੰਤ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸਿੱਖਿਆ, ਸਿਹਤ, ਖੇਡਾਂ, ਖੇਤੀਬਾੜੀ, ਕਿਸਾਨੀ ਸਮੇਤ ਹਰ ਵਰਗ ਦੇ ਹਿੱਤ ਵਿੱਚ ਨੀਤੀਆਂ ਬਣਾ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ।
ਇਸ ਮੌਕੇ ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਸੋਸ਼ਲ ਮੀਡੀਆ ਰਮੇਸ਼ ਮਸੀਹ, ਰਵਿੰਦਰ ਗਿੱਲ ਯੂਥ ਪ੍ਰਧਾਨ, ਗੁਰਬਿੰਦਰ ਸਿੰਘ ਕਾਦੀਆਂ, ਕਰਨ ਬਾਠ, ਕਰਮਜੀਤ ਪੀਏ , ਜਗਜੀਤ ਸਿੰਘ, ਅੰਮ੍ਰਿਤ ਔਜਲਾ,ਸੰਦੀਪ ਸਿੰਘ, ਗੁਰਵਿੰਦਰ ਸਿੰਘ ਕੋਟਲਾ ਬਾਮਾ ਅਤੇ ਹੋਰ ਵੀ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ।