‘ਇਸ ਵਾਰ 70 ਪਾਰ’ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹੇ ਵਿੱਚ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਕੀਤਾ ਜਾ ਰਿਹਾ ਜਾਗਰੂਕ
ਘੁਮਾਣ (ਬਟਾਲਾ), 13 ਮਾਰਚ: ਡਾ. ਹਿਮਾਂਸ਼ੂ ਅਗਰਵਾਲ, ਜਿਲ੍ਹਾ ਚੌਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਸਵੀਪ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚੱਲਦਿਆਂ ਅੱਜ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ, ਘੁਮਾਣ ਵਿਖੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਏਈਆਰੳ ਸ੍ਰੀ ਹਰਗੋਬਿੰਦਪੁਰ ਸਾਹਿਬ ਮੈਡਮ ਜਯੋਤਸਨਾ ਸਿੰਘ, ਐਸਡੀਐਮ ਕਲਾਨੌਰ, ਸਵੀਪ ਜਿਲ੍ਹਾ ਨੋਡਲ ਅਫਸਰ- ਕਮ- ਡੀਈੳ (ਸ) ਰਾਜੇਸ ਕੁਮਾਰ ਸ਼ਰਮਾ, ਪਿਰੰਸੀਪਲ ਵੀ ਕੇ ਸਿੰਘ, ਅਮਿੰਤਬੀਰ ਸਿੰਘ ਸਵੀਪ ਆਇਕਨ ਗੁਰਦਾਸਪੁਰ ਅਤੇ ਸਵੀਪ ਟੀਮ ਦੇ ਮੈਂਬਰ ਆਦਿ ਮੋਜੂਦ ਸਨ।
‘ਚੋਣਾਂ ਦਾ ਪਰਵ ਦੇਸ਼ ਦਾ ਗਰਵ’ ਮਹਾਂਉਤਸਵ ਤਹਿਤ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ,ਘੁਮਾਣ ਵਿਖੇ ਸਵੀਪ ਗਤੀਵਿਧੀਆਂ ਤਹਿਤ ਗਿੱਧਾ,ਵੋਟਰ ਪ੍ਰਣ , ਨੁੱਕੜ ਨਾਟਕ, ਸਵੀਪ ਗਾਣੇ ਅਤੇ ਈ ਵੀਐਮ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਵਿੱਚ 7 ਸਕੂਲਾਂ ਅਤੇ ਕਾਲਜਾਂ ਦੇ 550 ਤੋ ਉੱਪਰ ਵਿਦਿਆਰਥੀ ਸ਼ਾਮਿਲ ਹੋਏ। 70 ਵਿਦਿਆਰਥੀਆ ਨੇ ਪੋਸਟਰ ਮੇਕਿੰਗ,ਮਹਿੰਦੀ ਤੇ ਰੰਗੋਲੀ ਮੁਕਾਬਲਿਆਂ ਵਿੱਚ ਭਾਗ ਲਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਐਸਡੀਐਮ ਮੈਡਮ ਜਯੋਤਸਨਾ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਹੇਠ ‘ਇਸ ਵਾਰ ਸੱਤਰ ਪਾਰ’ ਦਾ ਟੀਚਾ ਪੂਰਾ ਕਰਨ ਹਿੱਤ ਜਿਲ੍ਹੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਸਵੀਪ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਵੱਖ-ਵੱਖ ਮੁਕਾਬਲਿਆਂ ਦੁਆਰਾ ਨਵੀਆਂ ਵੋਟਾਂ ਬਣਾਉਣ ਅਤੇ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ‘ਫੈਸਟੀਵਲ ਆਫ ਡੈਮੋਕਰੇਸੀ ‘ ਤਹਿਤ ਮਹਿੰਦੀ, ਪੋਸਟਰ ਮੇਕਿੰਗ ਅਤੇ ਰੰਗੋਲੀ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਜਿਨਾਂ ਨੂੰ ਮਾਣਯੋਗ ਡਿਪਟੀ ਕਮਿਸ਼ਨਰ ਵੱਲੋਂ ਕ੍ਰਮਵਾਰ ਪਹਿਲੇ ਦੂਜੇ ਅਤੇ ਤੀਜੇ ਇਨਾਮ 5100, 2100 ਅਤੇ 1100 ਰੂਪਏ ਦਿੱਤੇ ਜਾਣਗੇ ਅਤੇ ਹਰੇਕ ਭਾਗੀਦਾਰ ਦੇ ਖਾਤੇ ਵਿੱਚ 500 ਰੁਪਏ ਭੇਜੇ ਜਾਣਗੇ।
ਇਸ ਦੌਰਾਨ ਹਾਜ਼ਰ ਵਿਦਿਆਰਥੀਆਂ ਨੂੰ ਈ.ਵੀ.ਐਮ. ਮਸ਼ੀਨਾਂ ਦੀ ਕਾਰਜ ਸ਼ੈਲੀ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਮੁਹੱਈਆਂ ਕਰਵਾਉਦੇ ਹੋਏ ਇਸ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵੋਟਰ ਪ੍ਰਣ ਕਰਵਾਇਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਸਵੀਪ ਗਤੀਵਿਧੀਆਂ ਜਰੀਏ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਅਤੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਜਿੱਥੇ ਇਲੈਕਟਰੋਲ ਲਿਟਰੇਸੀ ਕਲੱਬ ਬਣੇ ਹੋਏ ਹਨ, ਉੱਥੇ ਰੋਜ਼ਾਨਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਅਤੇ ਜਿਨ੍ਹਾਂ ਵਿੱਦਿਅਕ ਅਦਾਰਿਆਂ ਵਿੱਚ ਈ.ਐਲ.ਸੀ. ਕਲੱਬ ਨਹੀਂ ਹਨ ਉੱਥੇ ਕਲੱਬਾਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਚੋਣ ਕਮਿਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਮੋਬਾਈਲ ਐਪਜ਼ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।