ਗਊਧਨ ਨੂੰ ਲੰਪੀ ਸਕਿਨ ਤੋਂ ਬਚਾਉਣ ਲਈ 18 ਦਿਨਾਂ ਵਿਚ 68200 ਪਸ਼ੂਆਂ ਦਾ ਕੀਤਾ ਜਾ ਚੁੱਕਾ ਹੈ ਟੀਕਾਕਰਨ : ਡਾ. ਹਾਰੂਨ ਰਤਨ
ਹੁਸ਼ਿਆਰਪੁਰ, 14 ਮਾਰਚ : ਪਸੂ ਪਾਲਣ ਵਿਭਾਗ ਹੁਸ਼ਿਆਰਪੁਰ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 18 ਦਿਨਾਂ ਵਿਚ 68200 ਪਸ਼ੂਆਂ ਦਾ ਟੀਕਾਰਨ ਕੀਤਾ ਜਾ ਚੁੱਕਾ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਹਾਰੂਨ ਰਤਨ ਨੇ ਦੱਸਿਆ ਕਿ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਪੰਜਾਬ ਗੁਰਮੀਤ ਸਿੰਘ ਖੁਡੀਆਂ ਦੀ ਅਗਵਾਈ ਵਿਚ ਤੇਲੰਗਾਣਾ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੋਕਸ ਵੈਕਸੀਨ ਦੀ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਵਿਭਾਗ ਦੇ ਨਿਰਦੇਸ਼ਕ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਨਿਰਦੇਸ਼ਾਂ ’ਤੇ ਘਰ-ਘਰ ਜਾ ਕੇ ਗਊਧਨ ਦਾ ਟੀਕਾਕਰਨ ਕਰਨ ਲਈ ਜ਼ਿਲ੍ਹੇÇ ਵਚ 50 ਟੀਮਾਂ ਦਾ ਗਠਨ ਕੀਤਾ ਗਿਆ ਹੈ।
ਡਿਪਟੀ ਡਾਇਰੈਕਟਰ ਡਾ. ਹਾਰੂਨ ਰਤਨ ਨੇ ਕਿਹਾ ਕਿ ਇਸ ਟੀਕਾਕਰਨ ਮੁਹਿੰਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਗੋਟ ਪੋਕਸ ਵੈਕਸੀਨ ਦੀਆਂ 108000 ਖੁਰਾਕਾਂ ਭੇਜੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿਚ ਘਰ-ਘਰ ਜਾ ਕੇ ਗਾਵਾਂ ਦਾ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਟਾਫ ਨੂੰ ਗਊਵੰਸ਼ ਦੇ 100 ਫੀਸਦੀ ਟੀਕਾਕਰਨ ਨੁੰ ਮਿਥੇ ਸਮੇਂ ’ਤੇ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਜਾਰੀ ਕੀਤੀ।
ਉਨ੍ਹਾਂ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਟੀਕਾਕਰਨ ਦਾ ਪਸ਼ੂਆਂ ’ਤੇ ਕੋਈ ਮਾੜਾ ਪ੍ਰਭਾਵ ਨਹੀਂ ਪਵੇਗਾ ਸਗੋਂ ਗਊਧਨ ਦਾ ਪਹਿਲਾਂ ਟੀਕਾਕਰਨ ਕਰਵਾਉਣ ਨਾਲ ਇਸ ਬਿਮਾਰੀ ਤੋਂ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।