ਨਗਰ ਨਿਗਮ ਵੱਲੋਂ ਹੁਣ ਤੱਕ 22 ਕਰੋੜ ਰੁਪਏ ਦੇ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ: ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ 15 ਮਾਰਚ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 49 ਅਤੇ 50 ਵਿਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਵਿਚ ਸਿਰਫ ਦੋ ਸਾਲ ਵਿਚ ਹੁਣ ਤੱਕ 22 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ 8 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾਣੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਪੰਜਾਬ ਬੀ.ਸੀ ਲੈਂਡ ਡਿਵੈਲਪਮੈਂਟ ਐਂਡ ਵਿੱਤੀ ਨਿਗਮ ਦੇ ਚੇਅਰਮੈਨ ਸੰਦੀਪ ਸੈਣੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਇਹ ਸੜਕ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਲਦ ਤੋਂ ਜਲਦ ਸੜਕ ਨਿਰਮਾਣ ਕਾਰਜ ਪੂਰਾ ਕਰਵਾਇਆ ਜਾਵੇ ਅਤੇ ਸੜਕ ਨਿਰਮਾਣ ਦੌਰਾਨ ਗੁਣਵੱਤਾ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇ।
ਇਸ ਦੌਰਾਨ ਬਲਦੀਪ ਕੌਰ, ਹਰਬੰਸ ਸਿੰਘ, ਹਰਜਿੰਦਰ ਸਿੰਘ ਵਿਰਦੀ, ਸਤਵੰਤ ਸਿੰਘ, ਹਰਮਿੰਦਰ ਗੋਪੀ, ਜੋਗਿੰਦਰ ਰਾਜਾ, ਕੁਲਵੰਤ ਕੌਰ, ਵਿੱਕੀ, ਭੁਪਿੰਦਰ ਸਿੰਘ, ਸਤਵੰਤ ਸਿੰਘ ਸਿਆਣ, ਰਾਮ ਦਾਸ, ਗੁਰਵਿੰਦਰ ਸਿੰਘ ਲਾਲੀ, ਸ਼ਸ਼ੀ ਪਾਲ ਤੋਂ ਇਲਾਵਾ ਹੋਰ ਮੁਹੱਲਾ ਵਾਸੀ ਵੀ ਮੌਜੂਦ ਸਨ।