ਅਣ-ਅਧਿਕਾਰਤ ਵਾਟਰ ਸਪਲਾਈ ਤੇ ਸੀਵਰੇਜ਼ ਕੁਨੈਕਸ਼ਨਾਂ ਨੂੰ ਰੈਗੂਲਰ ਕਰਵਾ ਕੇ ਪਾਓ ਜੁਰਮਾਨੇ ਤੇ ਵਿਆਜ ਤੋਂ ਮੁਆਫੀ: ਕਮਿਸ਼ਨਰ ਅਮਨਦੀਪ ਕੌਰ
ਹੁਸ਼ਿਆਰਪੁਰ, 15 ਮਾਰਚ: ਨਗਰ ਨਿਗਮ ਕਮਿਸ਼ਨਰ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਨ੍ਹਾਂ ਖਪਤਕਾਰਾਂ ਵਲੋਂ ਪਾਣੀ ਅਤੇ ਸੀਵਰੇਜ਼ ਦੇ ਕੁਨੈਕਸ਼ਨ ਬਿਨ੍ਹਾਂ ਨਗਰ ਨਿਗਮ ਦੀ ਮਨਜੂਰੀ ਤੋਂ ਲਗਾਏ ਗਏ ਹਨ। ਉਨ੍ਹਾਂ ਨੂੰ ਸਰਕਾਰ ਵਲੋਂ ਆਮ ਪਬਲਿਕ ਨੂੰ ਇੱਕ ਸੁਨਹਿਰੀ ਮੌਕਾ ਦਿੱਤਾ ਗਿਆ ਹੈ, ਜਿਸ ਰਾਹੀਂ ਕੋਈ ਵੀ ਵਿਅਕਤੀ ਜਿਸ ਵਲੋਂ ਵਾਟਰ ਸਪਲਾਈ ਅਤੇ ਸੀਵਰੇਜ ਦੇ ਕੁਨੈਕਸ਼ਨ ਨਗਰ ਨਿਗਮ ਵਲੋਂ ਮਨਜੂਰ/ਰੈਗੂਲਰ ਨਹੀਂ ਕਰਵਾਏ ਗਏ ਹਨ, ਉਹ ਮਿਤੀ 5 ਜੂਨ 2024 ਤੱਕ ੇ ਆਪਣੇ ਕੁਨੈਕਸ਼ਨ ਰੈਗੂਲਰ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਮਿਤੀ 5 ਜੂਨ ਤੱਕ ਜਿਹੜੇ ਖਪਤਕਾਰ ਆਪਣੇ ਕੁਨੈਕਸ਼ਨ ਰੈਗੂਲਰ ਕਰਵਾਉਣਗੇ ਉਨ੍ਹਾਂ ਨੂੰ ਵਿਆਜ, ਜੁਰਮਾਨਾ ਰੋਡ ਕੰਟਿਗ, ਕੁਨੈਕਸ਼ਨ ਫੀਸ ਅਤੇ ਸਕਿਓਰਿਟੀ ਫੀਸ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਵੇਗੀ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਰਾ ਨੰਬਰ 23 ਵਿਖੇ ਕਾਊਂਟਰ ਲਗਾਏ ਗਏ ਹਨ, ਜਿਥੇ ਕੋਈ ਵੀ ਵਿਅਕਤੀ ਨਗਰ ਨਿਗਮ ਵਿਖੇ ਦਫਤਰੀ ਕੰਮ-ਕਾਜ ਸਮੇਂ ਦੌਰਾਨ ਵਾਟਰ ਸਪਲਾਈ ਅਤੇ ਸੀਵਰੇਜ ਦੀਆਂ ਫਾਈਲਾਂ ਜਮ੍ਹਾਂ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਪਬਲਿਕ ਦੀ ਸਹੂਲਤ ਲਈ ਨਗਰ ਨਿਗਮ ਵਲੋਂ ਆਪਣੀ ਵੈਬਸਾਈਟ www.mchoshiarpur.in ’ਤੇ ਇਹ ਵੈਬਸਾਈਟ ’ਤੇ ਵਿਜਿਟ ਕਰਕੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।
ਕਮਿਸ਼ਨਰ ਨਗਰ ਨਿਗਮ ਵਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਇਸ ਸਕੀਮ ਦੇ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਅਤੇ ਪਹਿਲ ਦੇ ਅਧਾਰ ਤੇ ਆਪਣੇ ਗੈਰ ਕਾਨੂੰਨੀ ਵਾਟਰ ਸਪਲਾਈ ਤੇ ਸੀਵਰੇਜ ਦੇ ਕੁਨੈਕਸ਼ਨ ਰੈਗੂਲਰ ਕਰਵਾਏ ਜਾਣ ਤਾਂ ਜੋ ਕਿਸੇ ਵੀ ਕਾਨੂੰਨੀ ਅੜਚਨ ਤੋਂ ਬੱਚਿਆ ਜਾ ਸਕੇ। ਵਧੇਰੇ ਜਾਣਕਾਰੀ ਲਈ ਸੁਪਰਡੰਟ ਸੁਆਮੀ ਸਿੰਘ ਕਮਰਾ ਨੰਬਰ 20 ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।