ਜ਼ਿਲ੍ਹੇ ਵਿਚ ਵਿਆਹ ਜਾਂ ਖੁਸ਼ੀ ਦੇ ਮੌਕੇ ’ਤੇ ਪਟਾਖ਼ੇ ਚਲਾਉਣ ਦੀ ਮਨਾਹੀ

ਨਵਾਂਸ਼ਹਿਰ, 18 ਮਾਰਚ ( ਹਰਪਾਲ ਲਾਡਾ): ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼ 2017 ਅਤੇ 23905 ਆਫ਼ 2017 ਵਿਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿਚ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਆਮ ਲੋਕਾਂ ਨੂੰ ਵਿਆਹ ਵਾਲੇ ਦਿਨ ਅਤੇ ਕਿਸੇ ਵੀ ਖੁਸ਼ੀ ਦੇ ਤਿਉਹਾਰ ਦੇ ਮੌਕੇ ‘ਤੇ ਪਟਾਖ਼ੇ ਚਲਾਉਣ ਦੀ ਆਗਿਆ ਨਹੀਂ ਹੋਵੇਗੀ।
ਇਸੇ ਤਰ੍ਹਾਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮੱਦਦ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿਚ ਬਿਨਾਂ ਮਨਜ਼ੂਰੀ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਪਰੋਕਤ ਦੋਵੇਂ ਹੁਕਮ 12 ਮਈ, 2025 ਤੱਕ ਲਾਗੂ ਰਹਿਣਗੇ।
