ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦਾ ਸੁਪਨਾ ਦੇਸ਼ ਨੂੰ ਬੁਲੰਦੀਆਂ ਤੇ ਲੈ ਕੇ ਜਾਣ ਦਾ ਸੀ : ਬੇਗਮਪੁਰਾ ਟਾਇਗਰ ਫੋਰਸ
ਹੁਸ਼ਿਆਰਪੁਰ 24 ਮਾਰਚ: ਸ਼ਹੀਦ ਭਗਤ ਸਿੰਘ ਦਾ ਸਪਨਾ ਦੇਸ਼ ਨੂੰ ਬੁਲੰਦੀਆਂ ਤੇ ਲੈ ਕੇ ਜਾਣ ਦਾ ਸੀ ਅਤੇ ਉਹਨਾਂ ਨੇ ਇਸ ਸਪਨੇ ਨੂੰ ਪੂਰਾ ਕਰਨ ਲਈ ਸ਼ਹਾਦਤ ਦਾ ਜਾਮ ਪੀਤਾ । ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਸਮਾਨਤਾ ਵਾਲੇ ਸਮਾਜ ਅਤੇ ਸਿਧਾਂਤਾਂ ਦੇ ਅਧਾਰਤ ਸੀ ਜਿਸ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈਣ ਦੀ ਲੋੜ ਹੈ। ਇਹਨਾ ਵਿਚਾਰਾ ਦਾ ਪ੍ਰਗਟਾਵਾ ਬੇਗਮਪੁਰਾ ਟਾਇਗਰ ਫੋਰਸ ਦੇ ਜੁਝਾਰੂ ਅਤੇ ਧਾਕੜ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਨੇ ਇੱਕ ਸੰਖੇਪ ਜਿਹੀ ਮਿਲਣੀ ਦੋਰਾਨ ਕੁਝ ਚੌਣਵੇ ਪੱਤਰਕਾਰਾ ਨਾਲ ਕੀਤਾ ।
ਉਹਨਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਰਾਜ ਗੁਰੂ ਅਤੇ ਸੁਖਦੇਵ ਜੀ ਦੀ ਸ਼ਹਾਦਤ ਸਾਨੂੰ ਬੇਇਨਸਾਫੀ ਅਤੇ ਜ਼ੁਲਮ ਦੇ ਖਿਲਾਫ ਡੱਟ ਕੇ ਪਹਿਰਾ ਦੇਣ ਲਈ ਪ੍ਰੇਰਦੀ ਰਹੇਗੀ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਕੋਈ ਵੀ ਭਾਰਤ ਦਾ ਵਸਨੀਕ ਭੁਲਾ ਨਹੀਂ ਸਕਦਾ ਉਹਨਾ ਕਿਹਾ ਕਿ ਇਹਨਾਂ ਸ਼ਹੀਦਾਂ ਦੀ ਕੁਰਬਾਨੀ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀਂ ਸਾਰੇ ਰਲ ਕੇ ਗਰੀਬੀ ਬੇਰੁਜ਼ਗਾਰੀ ਭ੍ਰਿਸ਼ਟਾਚਾਰੀ ਬੇਇਨਸਾਫੀ ਭਰੂਣ ਹੱਤਿਆ ਅਤੇ ਨਸ਼ਿਆਂ ਵਰਗੀਆਂ ਭੈੜੀਆਂ ਕੁਰੀਤੀਆਂ ਤੋਂ ਦੇਸ਼ ਨੂੰ ਆਜ਼ਾਦ ਕਰਵਾਈਏ।
ਉਹਨਾ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਦੌਰਾਨ ਇਹਨਾਂ ਸ਼ਹੀਦਾਂ ਨੇ ਛੋਟੀ ਉਮਰ ਵਿੱਚ ਹੀ ਸ਼ਹਾਦਤ ਦੇ ਕੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਤੋਂ ਮੁਕਤ ਕਰਵਾਇਆ ਸੀ ਉਹਨਾਂ ਕਿਹਾ ਕਿ ਸਮੁੱਚਾ ਦੇਸ਼ ਆਪਣੇ ਇਸ ਸੱਚੇ ਸਬੂਤ ਦਾ ਹਮੇਸ਼ਾ ਕਾਰਜਦਾਰ ਰਹੇਗਾ । ਅਤੇ ਬਿਨਾਂ ਸਵਾਰਥ ਦੇਸ਼ ਦੀ ਸੇਵਾ ਕਰਨ ਲਈ ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਜੀ ਹਮੇਸ਼ਾ ਨੌਜਵਾਨਾ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਰਾਜਗੁਰੂ ਸੁਖਦੇਵ ਜੀ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਉਨਾਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ ਤਾਂ ਜੋ ਸਮਾਜ ਨੂੰ ਸਮਾਜਿਕ ਅਲਾਮਤਾਂ ਤੋਂ ਮੁਕਤ ਕਰਕੇ ਸ਼ਹੀਦਾ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।
ਉਹਨਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ ਅਤੇ ਜੇਕਰ ਸਮਾਜ ਨੂੰ ਸ਼ਹੀਦ ਦੇ ਆਜ਼ਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਸਿੰਘ ਦੇ ਸੁਪਨਿਆਂ ਦਾ ਸਮਾਜ ਬਣਾਉਣਾ ਹੈ ਤਾਂ ਫਿਰ ਸ਼ਹੀਦਾਂ ਵਲੋਂ ਦਰਸਾਏ ਮਾਰਗ ਤੇ ਚੱਲਣਾ ਹੀ ਪਵੇਗਾ ਉਹਨਾਂ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਨੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਛੋਟੀ ਉਮਰ ਵਿੱਚ ਹੀ ਸ਼ਹਾਦਤ ਦਿੱਤੀ ਸੀ ਜਿਸ ਤੋਂ ਉਹਨਾਂ ਦੇ ਦਿਲ ਵਿੱਚ ਭਾਰਤ ਦੇਸ਼ ਪ੍ਰਤੀ ਅਥਾਹ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਹੁੰਦਾ ਸੀ ਉਹਨਾਂ ਅੰਤ ਵਿੱਚ ਕਿਹਾ ਕਿ ਅੱਜ ਸਮਾਜ ਵਿੱਚ ਨਸ਼ਾ ਖੋਰੀ ਅਤੇ ਅਪਰਾਧ ਵਰਗੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਸ਼ਹੀਦਾਂ ਨੂੰ ਆਪਣਾ ਰੋਲ ਮਾਡਲ ਸਮਝ ਕੇ ਸਮਾਜ ਨੂੰ ਬੁਰਾਈਆਂ ਤੋਂ ਮੁਕਤ ਕਰਨ ਵਿੱਚ ਯੋਗਦਾਨ ਪਾਉਣ ਤਾਂ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ ।