ਵਿਧਾਇਕ ਡਾ ਇਸ਼ਾਂਕ ਨੇ 4 ਸਕੂਲਾਂ ਵਿਚ 84.47 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਚੱਬੇਵਾਲ ( ਹਰਪਾਲ ਲਾਡਾ ): ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ “ਸਿੱਖਿਆ ਕ੍ਰਾਂਤੀ ਦੇ ਨਾਲ ਬਦਲਦਾ ਪੰਜਾਬ” ਮੁਹਿੰਮ ਅਧੀਨ ਅੱਜ ਪਿੰਡ ਬਜਰਾਵਰ, ਪੱਟੀ, ਬੋਹਣ ਅਤੇ ਅਟਲਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਹ ਕਾਰਜ ਸਕੂਲਾਂ ਵਿੱਚ ਨਵੇਂ ਕਲਾਸਰੂਮ, ਚਾਰਦੀਵਾਰੀ ਅਤੇ ਹੋਰ ਆਧਾਰਭੂਤ ਢਾਂਚੇ ਦੇ ਨਿਰਮਾਣ ਨਾਲ ਸਬੰਧਤ ਸਨ, ਜਿਨ੍ਹਾਂ ‘ਤੇ ਕੁੱਲ 84.47 ਲੱਖ ਰੁਪਏ ਦੀ ਲਾਗਤ ਆਈ। ਇਸ ਮੌਕੇ ਤੇ ਸਿੱਖਿਆ ਵਿਭਾਗ ਦੇ ਕਈ ਅਧਿਕਾਰੀ ਅਤੇ ਇਲਾਕੇ ਦੇ ਪਤਵੰਤੇ ਮੌਜੂਦ ਰਹੇ।
ਪ੍ਰੋਗਰਾਮ ਦੌਰਾਨ ਵਿਧਾਇਕ ਡਾ. ਈਸ਼ਾਂਕ ਨੇ ਕਿਹਾ ਕਿ ਸਿੱਖਿਆ ਹੀ ਸਮਾਜ ਦੀ ਤਰੱਕੀ ਦੀ ਅਸਲੀ ਕੁੰਜੀ ਹੈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਹੈ ਕਿ ਹਰ ਬੱਚੇ ਨੂੰ ਸੁਰੱਖਿਅਤ ਅਤੇ ਵਧੀਆ ਸਿੱਖਿਆ ਵਾਲਾ ਵਾਤਾਵਰਣ ਮਿਲੇ। ਪਿੰਡਾਂ ਦੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਵੱਲ ਇਹ ਇੱਕ ਵੱਡਾ ਕਦਮ ਹੈ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਸਿੱਖਿਆ ਨਾਲ ਸਬੰਧਤ ਇਨ੍ਹਾਂ ਯਤਨਾਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ।


ਇਸ ਮੌਕੇ ‘ਤੇ ਜ਼ਿਲ੍ਹਾ ਸਿੱਖਿਆ ਅਫਸਰ ਲਲਿਤਾ ਅਰੋੜਾ ਨੇ ਕਿਹਾ ਕਿ ਸਰਕਾਰ ਦੀ ਸਿੱਖਿਆ ਨੀਤੀ ਹੁਣ ਜਮੀਨੀ ਪੱਧਰ ‘ਤੇ ਦਿਖਾਈ ਦੇ ਰਹੀ ਹੈ। ਉਨਾਂ ਕਿਹਾ ਕਿ ਪਿੰਡਾਂ ਦੇ ਸਕੂਲਾਂ ਦੀ ਹਾਲਤ ‘ਚ ਆਇਆ ਸੁਧਾਰ ਨਾ ਸਿਰਫ ਵਿਦਿਆਰਥੀਆਂ ਲਈ, ਸਗੋਂ ਮਾਪਿਆਂ ਲਈ ਵੀ ਭਰੋਸਾ ਜਮਾਉਣ ਵਾਲਾ ਹੈ।

ਇਸ ਮੌਕੇ ਪ੍ਰਿੰਸੀਪਲ ਮ੍ਰਿਦੂਲਾ ਸ਼ਰਮਾ, ਪ੍ਰਿੰਸੀਪਲ ਭਾਰਤ ਭੂਸ਼ਣ, ਪ੍ਰਿੰਸੀਪਲ ਧਰਮਿੰਦਰ ਸ਼ਰਮਾ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਧੀਆ ਆਧਾਰਭੂਤ ਢਾਂਚੇ ਕਾਰਨ ਵਿਦਿਆਰਥੀਆਂ ਦੀ ਹਾਜ਼ਰੀ ਅਤੇ ਪੜ੍ਹਾਈ ਪ੍ਰਤੀ ਰੁਚੀ ਦੋਹਾਂ ਵਿੱਚ ਵਾਧਾ ਹੋਇਆ ਹੈ। ਸਾਰੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਡਾ. ਅਨਿਲ ਗੋਗਨਾ, ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਕੁਮਾਰ ਗੁਲਿਆਨੀ , ਰਮਨ ਕੁਮਾਰ, ਪ੍ਰਿੰਸੀਪਲ ਮਲਕੀਅਤ ਕੌਰ, ਮਨੀਸ਼ ਮੋਦਗਿਲ, ਹਰਕਮਲ ਕੌਰ, ਗੁਰਚਰਨ ਸਿੰਘ, ਰਾਜਿੰਦਰ ਭਾਟੀਆ, ਸੰਦੀਪ ਸੈਣੀ, ਸਿਕੰਦਰ ਪਾਲ, ਸਤਨਾਮ ਸਿੰਘ ਸਮੇਤ ਕਈ ਹੋਰ ਪਤਵੰਤੇ ਵੀ ਮੌਜੂਦ ਰਹੇ।