ਆਯੁਰਵੈਦਿਕ ਹੈਲਥ ਐਂਡ ਵੈਲਨੈੱਸ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਲਗਾਇਆ ਗਿਆ ਖੂਨਦਾਨ ਕੈਂਪ
ਹੁਸ਼ਿਆਰਪੁਰ, 26 ਮਾਰਚ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ ਡਾ. ਅੰਮ੍ਰਿਤ ਪਾਲ ਸਿੰਘ ਆਯੁਰਵੈਦਿਕ ਮੈਡੀਕਲ ਅਫ਼ਸਰ, ਆਯੁਰਵੈਦਿਕ ਹੈਲਥ ਐਂਡ ਵੈੱਲਨੈੱਸ ਸੈਂਟਰ ਮੋਨਾ ਕਲਾਂ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਖੂਨ ਦਾਨ ਕੈਪ ਦੌਰਾਨ 51 ਵਿਅਕਤੀਆਂ ਨੇ ਖੂਨ ਦਾਨ ਕੀਤਾ।
ਇਸ ਮੌਕੇ ਤੇ ਡਾ. ਅੰਮ੍ਰਿਤ ਪਾਲ ਸਿੰਘ ਨੇ ਕਿਹਾ ਕਿ ਖੂਨ ਦਾਨ ਇੱਕ ਮਹਾ ਦਾਨ ਹੈਂ ਜਿਸ ਨਾਲ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਇਹ ਖੂਨ ਦਾਨ ਕੈਂਪ ਸਤਿਨਾਮ ਹਸਪਤਾਲ ਦੇ ਬਲੱਡ ਬੈਂਕ ਯੂਨਿਟ ਦੇ ਇੰਚਾਰਜ ਡਾ. ਅਮਰਜੀਤ ਲਾਲ, ਡਾ. ਸੁਰਜੀਤ ਸਿੰਘ ਅਤੇ ਡਾ. ਸਤਵੰਤ ਸਿੰਘ ਦੇ ਸਹਿਯੋਗ ਨਾਲ ਲਗਾਇਆ ਗਿਆ।
ਇਸ ਖੂਨਦਾਨ ਕੈਂਪ ਤੋਂ ਬਾਅਦ ਮੁੱਖ ਪ੍ਰਬੰਧਕ ਸੁਖਜਿੰਦਰ ਸਿੰਘ, ਅਮਰਦੀਪ ਕਾਲੀਆ, ਪਵਨ ਕੁਮਾਰ, ਸੁਰਿੰਦਰ ਪਾਲ ਸਿੰਘ ਸਰਪੰਚ, ਚਰਨਜੀਤ ਸਿੰਘ ਸਾਬਕਾ ਸਰਪੰਚ, ਤਰਸੇਮ ਸਿੰਘ, ਸੁਰਿੰਦਰ ਸਿੰਘ ਫ਼ੌਜੀ ਦੇ ਸਾਹਿਯੋਗ ਨਾਲ ਮੌਕੇ ਤੇ ਲੰਗਰ ਦਾ ਵੀ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਤੇ ਪਰਮਿੰਦਰ ਸਿੰਘ, ਬਲਜਿੰਦਰ ਸਿੰਘ, ਲੋਬਰ ਸਿੰਘ, ਗੁਰਦੇਵ ਸਿੰਘ, ਅਮਰਜੀਤ ਸਿੰਘ, ਹਰਪਿੰਦਰ ਸਿੰਘ, ਚਰਨਜੀਤ ਸਿੰਘ,ਮਨਿੰਦਰ ਸਿੰਘ, ਸ਼ਿਵ, ਪੁਨੀਤ, ਬਿੱਲਾ,ਹੈਰੀ, ਮੰਗਲ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।