Hoshairpur

90 ਫੀਸਦੀ ਮੂੰਹ ਦੇ ਕੈਂਸਰ ਦਾ ਮੁੱਖ ਕਾਰਨ ਤੰਬਾਕੂ ਦੀ ਵਰਤੋਂ ਹੈ: ਡਾ ਬਲਜੀਤ ਕੌਰ

ਹੁਸ਼ਿਆਰਪੁਰ 2 ਜੂਨ 2025 ( ਹਰਪਾਲ ਲਾਡਾ ) : ਵਿਸ਼ਵ ਨੋ ਤੰਬਾਕੂ ਦਿਵਸ ਮੌਕੇ ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਡੀਡੀਐਚਓ ਡਾ ਮੋਨਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਨਸ਼ਾ ਛੁਡਾਉ ਕੇਂਦਰ ਵਿਖੇ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਅਗਵਾਈ ਹੇਠ ਕੀਤਾ ਗਿਆ। ਜਿਸ ਵਿੱਚ ਡੈਂਟਲ ਸਰਜਨ ਡਾ.ਬਲਜੀਤ ਕਟਾਰੀਆ, ਡਾ. ਨਵਨੀਤ ਕੌਰ ਤੇ ਡਾ.ਸਨਮ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਨਸ਼ਾ ਛੁਡਾਊ ਕੇਂਦਰ ਦੀਆਂ ਕਾਊਂਸਲਰ ਸ਼ਾਮਿਲ ਹੋਈਆਂ।

ਡੈਂਟਲ ਮਾਹਰ ਡਾ ਬਲਜੀਤ ਕੌਰ ਨੇ ਤੰਬਾਕੂ ਦੇ ਸੇਵਨ ਨਾਲ ਸਿਹਤ ਉਪਰ ਪੈਂਦੇ ਦੁਸ਼-ਪ੍ਰਭਾਵਾਂ ਬਾਰੇ ਦੱਸਦਿਆਂ ਨੇ ਕਿਹਾ ਕਿ ਤੰਬਾਕੂ ਵਿੱਚ ਅਨੇਕਾਂ ਕਿਸਮ ਦੇ ਖਤਰਨਾਕ ਤੱਤ ਹੁੰਦੇ ਹਨ, ਜਿਹੜੇ ਕੈਂਸਰ ਦਾ ਮੁੱਖ ਕਾਰਨ ਬਣਦੇ ਹਨ। ਤੰਬਾਕੂ ਦੇ ਸੇਵਨ ਨਾਲ ਦਿਲ ਦੀਆਂ ਬੀਮਾਰੀਆਂ ਜਿਵੇਂ ਬੱਲਡ-ਪ੍ਰੈਸ਼ਰ, ਹਾਰਟ ਅਟੈਕ ਅਤੇ ਸਟ੍ਰੋਕ (ਅਧਰੰਗ) ਹੋਣ ਦਾ ਖਤਰਾ ਬਹੁਤ ਵੱਧ ਜਾਂਦਾ ਹੈ।

ਉਨਾਂ ਕਿਹਾ ਕਿ 90 ਫੀਸਦੀ ਮੂੰਹ ਦੇ ਕੈਂਸਰ ਦਾ ਮੁੱਖ ਕਾਰਨ ਤੰਬਾਕੂ ਦੀ ਵਰਤੋਂ ਹੈ। ਇਸ ਲਈ ਬਹੁਤ ਜਰੂਰੀ ਹੈ ਕਿ ਮੂੰਹ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਤੋੰ ਇਲਾਵਾ ਇਸ ਨਾਲ ਪੇਟ ਦਾ ਕੈਂਸਰ, ਜੀਭ ਦਾ ਕੈਂਸਰ, ਦੰਦਾ ਦਾ ਕੈਂਸਰ, ਸਾਹ ਵਾਲੀ ਨਾਲੀ ਦਾ ਕੈਂਸਰ ਹੋ ਸਕਦਾ ਹੈ। ਉਨ੍ਹਾਂ ਮੂੰਹ ਦੀ ਸਫਾਈ ਕਿਵੇਂ ਰੱਖੀ ਜਾਵੇ ਬਾਰੇ ਭਰਪੂਰ ਜਾਣਕਾਰੀ ਦਿੱਤੀ।

ਡਾ. ਨਵਨੀਤ ਕੌਰ ਨੇ ਕਿਹਾ ਕਿ ਸਾਨੂੰ ਆਪਣੀ ਅਤੇ ਆਉਣ ਵਾਲੀ ਪੀੜ੍ਹੀ ਦੀ ਸਿਹਤ ਸੰਭਾਲ ਲਈ ਤੰਬਾਕੂ ਅਤੇ ਇਸ ਨਾਲ ਹੋਰ ਸੰਬਧਤ ਨਸ਼ਿਆ ਦਾ ਪੂਰੀ ਤਰਾਂ ਨਾਲ ਤਿਆਗ ਕਰਨਾ ਚਾਹੀਦਾ ਹੈ ਕਿਉਂ ਜੋ ਇੱਕ ਸਿਗਰਟ/ਬੀੜੀ ਪੀਣ ਨਾਲ ਸਾਡੀ ਜਿੰਦਗੀ ਦਾ ਇੱਕ ਮਿੰਟ ਘਟਦਾ ਹੈ। ਉਨਾਂ ਕਿਹਾ ਕਿ ਉਹ ਪਹਿਲਾਂ ਖੁਦ ਆਪਣੀ ਆਤਮ-ਸ਼ਕਤੀ ਦੀ ਸਹਾਇਤਾ ਨਾਲ ਨਸ਼ਿਆ ਦਾ ਤਿਆਗ ਕਰਨ ਅਤੇ ਜੇਕਰ ਕਿਸੇ ਦਾ ਕੋਈ ਰਿਸ਼ਤੇਦਾਰ ਜਾਂ ਮਿੱਤਰ ਤੰਬਾਕੂ ਜਾਂ ਹੋਰ ਨਸ਼ਿਆਂ ਦਾ ਸੇਵਨ ਕਰਦਾ ਹੈ ਤਾਂ ਉਸ ਦੀ ਆਦਤ ਛਡਵਾਉਣ ਵਿੱਚ ਮਦਦ ਕਰਨ।

Related Articles

Leave a Reply

Your email address will not be published. Required fields are marked *

Back to top button

You cannot copy content of this page