HoshairpurLife Style

ਸਿਹਤ ਵਿਭਾਗ ਵੱਲੋਂ 24 ਤੋਂ 30 ਅਪ੍ਰੈਲ ਤੱਕ ਮਨਾਇਆ ਜਾਵੇਗਾ “ਵਿਸ਼ਵ ਟੀਕਾਕਰਨ ਹਫਤਾ”

ਹੁਸ਼ਿਆਰਪੁਰ 19 ਅਪ੍ਰੈਲ 2024: ਗਰਭਵਤੀ ਮਾਵਾਂ ਨੂੰ ਟੈਟਨਸ ਅਤੇ ਛੋਟੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਉਹਨਾਂ ਦਾ ਸੰਪੂਰਨ ਟੀਕਾਕਰਨ ਕਰਨਾ ਅਤੀ ਜਰੂਰੀ ਹੁੰਦਾ ਹੈ, ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਮਾਵਾਂ ਤੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਲਈ ਸਿਹਤ ਵਿਭਾਗ ਵੱਲੋਂ 24 ਤੋਂ 30 ਅਪ੍ਰੈਲ ਤੱਕ “ਵਿਸ਼ਵ ਟੀਕਾਕਰਨ ਹਫ਼ਤਾ” ਮਨਾਇਆ ਜਾਵੇਗਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਟੀਕਾਕਰਨ ਅਫਸਰ ਡਾ. ਸੀਮਾ ਗਰਗ ਨੇ  ਦੱਸਿਆ ਕਿ ਐਕਸਪੈਂਡਿਡ ਪ੍ਰੋਗਰਾਮ ਆਨ ਇੰਮਨਾਈਜੇਸ਼ਨ ਦੇ 50 ਵਰ੍ਹੇ ਪੂਰੇ ਹੋਣ ਤੇ ਪੂਰੇ ਵਿਸ਼ਵ ਵਿਚ ਇਹ ਹਫ਼ਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਜਿਲ੍ਹੇ ਭਰ ਵਿੱਚ  ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਡਮਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਆਰੀਆ ਕੀਤੀਆਂ ਜਾ ਰਹੀਆਂ ਹਨ ਤਾਂ ਜ਼ੋ ਕੋਈ ਵੀ ਗਰਭਵਤੀ ਔਰਤ ਅਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ।

ਸਿਹਤ ਵਿਭਾਗ ਵਿਭਾਗ, ਪੰਜਾਬ ਤੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਪੈਂਦੇ ਖ਼ਾਸ ਤੌਰ ਤੇ ਸ਼ਹਿਰੀ ਅਤੇ ਪ੍ਰਵਾਸੀ ਵਸੋਂ ਵਾਲੇ ਹੋਰ ਇਲਾਕੇ ਜਿਵੇਂ ਸਲੱਮ ਏਰੀਆ, ਝੁੱਗੀਆਂ, ਝੋਪੜੀਆਂ, ਭੱਠਿਆਂ, ਪਥੇਰਾ, ਗੁਜਰਾਂ ਦੇ ਡੇਰੇ ਤੇ ਹੋਰ ਅਪਾਹੁੰਚ ਇਲਾਕਿਆਂ ਵਿੱਚ  ਗਰਭਵਤੀ ਔਰਤਾਂ ਅਤੇ ਜੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਲਈ ਆਊਟ ਰੀਚ ਕੈਂਪ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਬੁੱਧਵਾਰ ਦਾ ਦਿਨ ਛੱਡ ਕੇ ਪੂਰਾ ਹਫਤਾ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਖ਼ਾਸ ਤੌਰ ਤੇ ਸ਼ਹਿਰੀ ਸਲੱਮ ਏਰੀਏ ਵਿੱਚ ਲੈਫਟ ਆਊਟ ਬੱਚਿਆਂ ਵੱਲ ਵਧੇਰੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਪੈਰਾਮੈਡੀਕਲ ਸਟਾਫ ਵੱਲੋਂ ਫੀਲਡ ਵਿੱਚ ਹੈਡ ਕਾਂਊਂਟ ਕਰਨ ਲਈ ਸਰਵੇ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ।

ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਕੂਲਾਂ ਵਿੱਚ ਭਾਸ਼ਨ, ਚਾਰਟ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ ਅਤੇ ਆਮ ਲੋਕਾਂ ਵਿੱਚ ਇਸ ਮੁਹਿੰਮ ਸੰਬੰਧੀ ਹੋਰ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page