Hoshairpurਪੰਜਾਬਮਨੋਰੰਜਨ

ਮੋਗਾ ਵਿਖੇ ਆਯੋਜਿਤ ਜੋਨ ਪੱਧਰੀ(ਅੰਤਰ ਜ਼ਿਲ੍ਹਾ) ਕਲਾ ਉਤਸਵ ਮੁਕਾਬਲਿਆਂ ਵਿੱਚ ਰੇਲਵੇ ਮੰਡੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ: ਮੋਗਾ ਵਿਖੇ ਆਯੋਜਿਤ ਜੋਨ ਪੱਧਰੀ(ਅੰਤਰ ਜ਼ਿਲ੍ਹਾ) ਕਲਾ ਉਤਸਵ ਮੁਕਾਬਲਿਆਂ ਵਿੱਚ ਰੇਲਵੇ ਮੰਡੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜੋਨ ਪੱਧਰੀ (ਅੰਤਰ ਜ਼ਿਲ੍ਹਾ) ਕਲਾ ਉਤਸਵ ਮੁਕਾਬਲੇ 16 ਸਿਤੰਬਰ 2025 ਨੂੰ IFS College of Pharmacy, Moga ਵਿਖੇ ਆਯੋਜਿਤ ਕੀਤੇ ਗਏ।ਇਹਨਾ ਮੁਕਾਬਲਿਆਂ ਵਿੱਚ ਵੱਖ ਵੱਖ ਜਿਲ੍ਹਿਆਂ ਦੇ ਵੱਖ ਵੱਖ ਸਰਕਾਰੀ, ਸਹਾਇਤਾ ਪ੍ਰਾਪਤ, ਅਤੇ ਪ੍ਰਾਈਵੇਟ ਸਕੂਲਾਂ ਦੀਆਂ ਜਿਲ੍ਹਾ ਪੱਧਰ ਤੇ ਜੇਤੂ ਟੀਮਾਂ ਨੇ ਭਾਗ ਲਿਆ।

ਹੁਸ਼ਿਆਰਪੁਰ ਜਿਲੇ ਦੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼੍ਰੀਮਤੀ ਲਲਿਤਾ ਅਰੋੜਾ ਜੀ ਦੇ ਯੋਗ ਮਾਰਗਦਰਸ਼ਨ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ ਰੇਲਵੇ ਮੰਡੀ ਦੇ ਪ੍ਰਿੰਸੀਪਲ ਸ਼੍ਰੀ ਰਾਜਨ ਅਰੋੜਾ ਜੀ ਦੀ ਯੋਗ ਅਗਵਾਈ ਵਿੱਚ ਰੇਲਵੇ ਮੰਡੀ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਵੱਡੀ ਜਿੱਤ ਹਾਸਿਲ ਕਰਕੇ ਰੇਲਵੇ ਮੰਡੀ ਸਕੂਲ ਅਤੇ ਜਿਲਾ ਹੁਸ਼ਿਆਰਪੁਰ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਕੀਤਾ ਹੈ।

ਵਿਜ਼ੂਅਲ ਆਰਟਸ 2ਡੀ ਮੁਕਾਬਲੇ ਵਿੱਚ ਹਰਮਨਪ੍ਰੀਤ ਨੇ ਪਹਿਲਾ ਸਥਾਨ,

ਥੀਏਟਰ ਮੁਕਾਬਲੇ ਵਿੱਚ ਨੇਹਾ, ਨਿਕਿਤਾ ਕਲਸੀ, ਮਨਜੋਤ ਅਤੇ ਰਿਬਕਾਹ ਨੇ ਪਹਿਲਾ ਸਥਾਨ,

ਸਟੋਰੀ ਟੈਲਿੰਗ ਮੁਕਾਬਲੇ ਵਿੱਚ ਲਵਪ੍ਰੀਤ ਕੌਰ ਅਤੇ ਲੱਛਮੀ ਨੇ ਦੂਜਾ ਸਥਾਨ,

ਲੋਕ ਗੀਤ ਗਰੁੱਪ ਮੁਕਾਬਲੇ ਵਿੱਚ ਦਲਜੀਤ ਕੌਰ, ਹੇਤਲ ਸ਼ਰਮਾ, ਪਰਮਿੰਦਰ ਕੌਰ ਅਤੇ ਸਮੀਕਸ਼ਾ ਦੀ ਟੀਮ ਨੇ ਦੂਜਾ ਸਥਾਨ,

ਕਲਾਸੀਕਲ ਡਾਂਸ ਸੋਲੋ ਮੁਕਾਬਲੇ ਵਿੱਚ ਸੂਰਜ ਚੰਚਲਾ ਕੁਮਾਰੀ ਨੇ ਤੀਜਾ ਸਥਾਨ ਅਤੇ

ਵਿਜ਼ੂਅਲ ਆਰਟਸ ਗਰੁੱਪ ਖਿਡੌਣੇ ਬਣਾਉਣ ਦੇ ਮੁਕਾਬਲੇ ਵਿਚ ਇਸ਼ਿਮਾ ਅਤੇ ਸਿਮਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਤੇ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਲਲਿਤਾ ਅਰੋੜਾ ਅਤੇ ਸਰਕਾਰੀ ਸੀਨੀਅਰ ਸੈਕਡੰਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੇ ਪ੍ਰਿੰਸੀਪਲ ਸ਼੍ਰੀ ਰਾਜਨ ਅਰੋੜਾ ਵੱਲੋਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ। ਇਸ ਸਮੇਂ ਵੱਖ ਵੱਖ ਸਕੂਲਾਂ ਦੇ ਅਧਿਆਪਕ, ਵਿਦਿਆਰਥੀ ਅਤੇ ਰੇਲਵੇ ਮੰਡੀ ਸਕੂਲ ਦਾ ਸਾਰਾ ਸਟਾਫ਼ ਅਤੇ ਵਿਦਿਆਰਥਣਾਂ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page