ਆਬਕਾਰੀ ਵਿਭਾਗ ਵੱਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਤੇ 18 ਹਜ਼ਾਰ ਕਿਲੋ ਲਾਹਨ ਬਰਾਮਦ
ਹੁਸ਼ਿਆਰਪੁਰ, 19 ਅਪ੍ਰੈਲ : ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਜਾਇਜ਼ ਸ਼ਰਾਬ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਆਬਕਾਰੀ ਵਿਭਾਗ ਵੱਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਲੜੀ ਤਹਿਤ ਆਬਕਾਰੀ ਅਫ਼ਸਰ ਹੁਸ਼ਿਆਰਪੁਰ-2 ਸੁਖਵਿੰਦਰ ਸਿੰਘ ਦੀ ਦੇਖ-ਰੇਖ ਵਿਚ ਆਬਕਾਰੀ ਇੰਸਪੈਕਟਰ ਅਮਿਤ ਵਿਆਸ ਆਬਕਾਰੀ ਸਰਜਲ ਟਾਂਡਾ, ਅਜੇ ਕੁਮਾਰ ਅਤੇ ਲਵਪ੍ਰੀਤ ਸਿੰਘ ਆਬਕਾਰੀ ਆਬਕਾਰੀ ਇੰਸਪੈਕਟਰ ਹੁਸ਼ਿਆਰਪੁਰ ਰੇਂਜ ਵੱਲੋਂ ਟਾਂਡਾ ਵਿਚ ਵੱਖ-ਵੱਖ ਸਥਾਨਾਂ ’ਤੇ ਛਾਪੇਮਾਰੀ ਕੀਤੀ ਗਈ।
ਆਬਕਾਰੀ ਇੰਸਪੈਕਟਰ ਅਮਿਤ ਵਿਆਸ ਨੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਚੰਡੀਗੜ੍ਹ ਕਲੋਨੀ ਟਾਂਡਾ ਦੇ ਇਕ ਲਾਵਾਰਿਸ ਸਥਾਨ ਤੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 10800 ਕਿਲੋਗ੍ਰਾਮ ਲਾਹਨ ਬਰਾਮਦ ਕੀਤੀ ਗਈ। ਇਸ ਦੌਰਾਨ ਆਬਕਾਰੀ ਸਰਕਲ ਟਾਂਡਾ ਵੱਲੋਂ ਪਿੰਡ ਅਹੀਆਪੁਰ ਵਿਚ ਇਕ ਹੋਰ ਛਾਪੇਮਾਰੀ ਕੀਤੀ ਗਈ, ਜਿਥੇ 12 ਬੋਤਲਾਂ ਨਜਾਇਜ਼ ਸ਼ਰਾਬ ਅਤੇ 7200 ਕਿਲੋਗ੍ਰਾਮ ਲਾਹਨ ਇਕ ਲਾਵਾਰਿਸ ਸਥਾਨ ਤੋਂ ਬਰਾਮਦ ਕੀਤੀ ਗਈ। ਨਜਾਇਜ਼ ਸ਼ਰਾਬ ਅਤੇ ਲਾਹਨ ਦਾ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ।