ਲੋਟਸ ਪਬਲਿਕ ਸਕੂਲ ਕੈਂਡੋਵਾਲ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ
ਹੁਸ਼ਿਆਰਪੁਰ: ਲੋਟਸ ਪਬਲਿਕ ਸਕੂਲ ਕੈਂਡੋਵਾਲ ਵਿਖੇ ਵਿਸ਼ਵ ਧਰਤੀ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ । ਸਕੂਲ ਦੇ ਪ੍ਰਿੰਸੀਪਲ ਰੁਪਿੰਦਰ ਜੋਤ ਸਿੰਘ ਨੇ ਵਿਦਿਆਰਥੀਆਂ ਨੂੰ ਧਰਤੀ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਧਰਤੀ ਸਾਡੀ ਮਾਂ ਹੈ । ਸਾਨੂੰ ਹਰ ਇਕ ਦਿਨ ਧਰਤੀ ਦਿਵਸ ਦੇ ਤੌਰ ਤੇ ਮਨਾਉਣਾ ਚਾਹੀਦਾ ਹੈ ।
ਜਿਵੇਂ ਅਸੀਂ ਆਪਣੀ ਮਾਂ ਦਾ ਜਨਮ ਦਿਨ ਮਨਾਉਂਦੇ ਹਾਂ ਉਵੇਂ ਹੀ ਸਾਨੂੰ ਧਰਤੀ ਦਿਵਸ ਮਨਾਉਣਾ ਚਾਹੀਦਾ ਹੈ । ਧਰਤੀ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ ।ਪਲਾਸਟਿਕ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਧਰਤੀ ਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਇਸ ਨੂੰ ਹਰਿਆ ਭਰਿਆ ਰੱਖਣਾ ਚਾਹੀਦਾ ਹੈ ।
ਪਾਣੀ ਦੀ ਬੱਚਤ ਕਰਨੀ ਚਾਹੀਦੀ ਹੈ ।ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ।ਸਕੂਲ ਵਿਚ ਰੁੱਖ ਲਗਾ ਕੇ ਅਤੇ ਬੱਚਿਆਂ ਨੂੰ ਫਲ਼ਾਂ ਦਾ ਲੰਗਰ ਵੀ ਛਕਾਇਆ ਗਿਆ ।ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਤੇਜਿੰਦਰ ਕੌਰ, ਰਜਨੀ ਦੇਵੀ, ਅਮਰਜੀਤ ਕੌਰ, ਮਨਪ੍ਰੀਤ ਕੌਰ, ਬਖਸ਼ੋ ਦੇਵੀ, ਰਾਜੀ ਮੈਡਮ, ਸੁਖਵਿੰਦਰ ਕੌਰ ਆਦਿ ਸ਼ਾਮਿਲ ਸਨ।