ਕੰਚਨ ਸੂਦ ਤੇ ਪੂਨਮ ਸੂਦ ਨੇ ‘ਸਾਂਝੀ ਰਸੋਈ’ ਪ੍ਰੋਜੈਕਟ ਲਈ ਪਾਇਆ ਯੋਗਦਾਨ
ਹੁਸ਼ਿਆਰਪੁਰ, 25 ਅਪ੍ਰੈਲ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ ਅਤੇ ਇਸ ਦਾ ਰੋਜ਼ਾਨਾ 400 ਤੋਂ 500 ਗਰੀਬ/ਲੋੜਵੰਦ/ਬੇਘਰੇ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਕੰਚਨ ਸੂਦ ਅਤੇ ਪੂਨਮ ਸੂਦ ਵਾਸੀ ਨਿਊ ਗੌਤਮ ਨਗਰ, ਹੁਸ਼ਿਆਰਪੁਰ ਵੱਲੋਂ ਆਪਣੇ ਪਿਤਾ ਸਵ: ਸੁਰਿੰਦਰ ਮੋਹਨ ਸੂਦ ਦੀ ਯਾਦ ਵਿਚ 10,200 ਰੁਪਏ ਦੀ ਰਾਸ਼ੀ ਦਾਨ ਵਜੋਂ ‘ਸਾਂਝੀ ਰਸੋਈ’ ਨੂੰ ਦਾਨ ਵਜੋਂ ਦਿੱਤੀ ਗਈ। ਇਸ ਮੌਕੇ ਨੀਰਜ ਸੂਦ, ਰਾਜੀਵ ਬਜਾਜ, ਸੀਮਾ ਬਜਾਜ, ਕੁਮਕੁਮ ਸੂਦ, ਕਰਮਜੀਤ ਕੌਰ ਆਹਲੁਵਾਲੀਆ ਅਤੇ ਸਰਬਜੀਤ ਲੇਖਾਕਾਰ ਵੀ ਮੌਜੂਦ ਸਨ।
ਇਸ ਮੌਕੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇੇ ਦੇ ਦਾਨੀ ਸੱਜਣਾ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ‘ਸਾਂਝੀ ਰਸੋਈ’ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕੀਤੀ ਜਾ ਰਹੀ ਹੈ।