ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ
ਹੁਸ਼ਿਆਰਪੁਰ, 7 ਮਈ : ਲੋਕਤੰਤਰ ਦੇ ਸਭ ਤੋੋਂ ਵੱਡਾ ਤਿਉਹਾਰ ਆਉਣ ’ਤੇ ਚੋਣ ਕਮਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਵੋਟਰ ਜਾਗਰੂਕਤਾ ਮੁਹਿੰਮ ਚਲਾਉਂਦਾ ਹੈ, ਤਾਂ ਜੋ ਜਨਤਾ ਨੂੰ ਵੱਧ ਤੋਂ ਵੱਧ ਵੋਟ ਪਾਉਣ ਪਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸੇ ਤਹਿਤ ਜ਼ਿਲ੍ਹਾ ਚੋਣ ਦਫ਼ਤਰ ਹੁਸ਼ਿਆਰਪੁਰ ਵੱਲੋਂ ਲੋਕ ਸਭਾ ਚੋਣਾਂ-2024 ਵਿਚ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦੀ ਲਾਂਚਿੰਗ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਕੀਤੀ ਗਈ। ਸਹਾਇਕ ਕਮਿਸ਼ਨਰ ਦਿਵਿਆ ਪੀ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਦੀ ਮੌਜੂਦਗੀ ਵਿਚ ਹੋਏ ਇਸ ਸਮਾਗਮ ਮੌਕੇ ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਲੋਕੇਸ਼ ਸ਼ਰਮਾ ਦੁਆਰਾ ਗਾਏ ਇਸ ਗੀਤ ਨੂੰ ਸਿੱਖਿਆ ਵਿਦਵਾਨ ਪ੍ਰਿੰਸੀਪਲ ਡਾ. ਡੀ.ਕੇ ਸ਼ਰਮਾ ਦੁਆਰਾ ਲਿਖਿਆ ਗਿਆ ਹੈ ਅਤੇ ਕੌਮੀ ਪੱਧਰ ’ਤੇ ਰੰਗਮੰਚ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅੰਕੁਰ ਸ਼ਰਮਾ ਨੇ ਸੰਗੀਤ ਦਿੱਤਾ ਹੈ।
ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਮੀਲ ਪੱਥਰ ਸਾਬਿਤ ਹੋਵੇਗਾ ਇਹ ਗੀਤ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਗੀਤ ਨੂੰ ਬਣਾਉਣ ਦਾ ਮਕਸਦ ਪਹਿਲੀ ਜੂਨ ਨੂੰ ਪੈਣ ਜਾ ਰਹੀਆਂ ਵੋਟਾਂ ਵਿਚ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਗੀਤ ਵਿਚ ਵੋਟ ਦੀ ਤਾਕਤ ਦਰਸਾਉਂਦੇ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ ਅਤੇ ਨਾਲ ਹੀ ਫਰਜ਼ ਨੂੰ ਦਰਸਾਉਂਦੇ ਸ਼ਬਦ ਜਿਵੇਂ ਕਿ ‘ਮੇਰੀ ਵੋਟ ਹੈ ਅਮਾਨਤ ਦੇਸ਼ ਦੀ’, ਅਤੇ ਦੇਸ਼ ਦੀ ਤਰੱਕੀ ਨਾਲ ਜੋੜਿਆ ਗਿਆ ਹੈ। ਇਸ ਦੇ ਨਾਲ ਹੀ ਗੀਤ ਵਿਚ ਵੋਟਰ ਜਾਗਰੂਕਤਾ ਲਈ ਚੱਲ ਰਹੇ ਹੋਰ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਗਾਣੇ ਦੇ ਵੀਡੀਓ ਵਿਚ ਪੰਜਾਬੀ ਸੱਭਿਆਚਾਰ, ਗਿੱਧਾ, ਭੰਗੜਾ, ਵੋਟ ਪਾਉਣ ਦੀ ਪ੍ਰਕਿਰਿਆ, ਚੋਣਾਂ ਦੌਰਾਨ ਪੁਲਿਸ ਪ੍ਰਸ਼ਾਸਨ ਦੁਆਰਾ ਨਾਗਰਿਕਾਂ ਦੀ ਰੱਖਿਆ, ਟਰਾਂਸਜੈਂਡਰ ਵੋਟਰ ਦੇ ਅਧਿਕਾਰ, ਚੋਣ ਪ੍ਰਕਿਰਿਆ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਮਦਦ ਕਰਨਾ ਦਿਖਾਇਆ ਗਿਆ ਹੈ।
ਇਸ ਮੌਕੇ ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਿੰਦਰਜੀਤ ਕੌਰ, ਚੋਣ ਕਾਨੂੰਗੋ ਦੀਪਕ ਕੁਮਾਰ, ਲਖਵੀਰ ਸਿੰਘ ਤੇ ਹਰਪ੍ਰੀਤ ਕੌਰ, ਡਾ. ਸੰਜੀਵ ਬਖਸ਼ੀ, ਸਹਾਇਕ ਨੋਡਲ ਅਫ਼ਸਰ ਮੀਡੀਆ ਕਮਿਊਨੀਕੇਸ਼ਨ ਰਜਨੀਸ਼ ਕੁਮਾਰ ਗੁਲਿਆਨੀ ਤੇ ਨੀਰਜ ਧੀਮਾਨ, ਇਲੈਕਟੋਰਲ ਲਿਟਰੇਸੀ ਕਲੱਬ ਦੇ ਜ਼ਿਲ੍ਹਾ ਇੰਚਾਰਜ ਸ਼ੈਲੇਂਦਰ ਠਾਕੁਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ, ਪ੍ਰਿੰਸੀਪਲ ਰਾਕੇਸ਼ ਕੁਮਾਰ, ਪ੍ਰਿੰਸੀਪਲ ਜਤਿੰਦਰ ਸਿੰਘ, ਪ੍ਰਿੰਸੀਪਲ ਜਤਿੰਦਰ ਕੁਮਾਰ ਆਦਿ ਮੌਜੂਦ ਸਨ।
ਗਾਇਕ ਲੋਕੇਸ਼ ਸ਼ਰਮਾ ਨੇ ਕਿਹਾ ਕਿ ਸ਼ੁਰੂ ਤੋਂ ਹੀ ਸੰਗੀਤ ਨੂੰ ਲੈ ਕੇ ਮੇਰੀ ਕਾਫੀ ਰੁਚੀ ਰਹੀ ਹੈ। ਆਉਣ ਵਾਲੇ ਦਿਨਾਂ ਵਿਚ ਲੋਕ ਸਭਾ ਚੋਣਾਂ ਹੋਣੀਆਂ ਹਨ। ਲੋਕ ਸੰਪਰਕ ਵਿਭਾਗ ਵਿਚ ਕੰਮ ਕਰ ਰਹੇ ਮੇਰੇ ਦੋਸਤਾਂ ਦੇ ਕਹਿਣ ’ਤੇ ਇਸ ਨੂੰ ਲੈ ਕੇ ਮੈਂ ਸੋਚਿਆ ਕਿ ਇਹ ਇਕ ਬਿਹਤਰ ਕੰਮ ਹੋਵੇਗਾ। ਇਹੀ ਸੋਚ ਕੇ ਵੋਟ ਪਾਉਣ ਦੇ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਵੀਡੀਓ ਗੀਤ ਤਿਆਰ ਕੀਤਾ ਗਿਆ ਹੈ।
ਵੀਡੀਓ ਦੇਖਣ ਲਈ ਇਥੇ ਜਾਓ :
ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਇਹ ਗੀਤ ਇੰਸਟਾਗ੍ਰਾਮ 4PRO 8oshiarpur, ਫੇਸਬੁੱਕ ਪੇਜ 4istinct public relations office hoshiarpur ਅਤੇ ਟਵਿੱਟਰ 0dpro_hsp ਅਤੇ ਯੂਟਿਊਬ 0dprohoshirarpur7442 ਤੋਂ ਇਲਾਵਾ ਸੀ.ਈ.ਓ ਪੰਜਾਬ ਦੇ ਪੇਜ ’ਤੇ ਜਾ ਕੇ ਦੇਖਿਆ ਜਾ ਸਕਦਾ ਹੈ।