ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਉਤਸ਼ਾਹ ਸੋਹਣ ਸਿੰਘ ਠੰਡਲ ਦੀ ਜਿੱਤ ਯਕੀਨੀ ਬਣਾਏਗਾ: ਸੰਜੀਵ ਤਲਵਾੜ
ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਪਾਰਟੀ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਚੋਣ ਮੈਦਾਨ ਵਿੱਚ ਡਟਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੋਸ਼ ਪਾਰਟੀ ਉਮੀਦਵਾਰ ਸੋਹਣ ਸਿੰਘ ਠੰਡਲ ਨੂੰ ਜਿੱਤ ਵੱਲ ਲਿਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦਿਆਂ ਕੀਤਾ।
ਇਸ ਮੌਕੇ ਸ੍ਰੀ ਤਲਵਾੜ ਨੇ ਕਿਹਾ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਆਦਰਸ਼ਾਂ ਅਤੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਚਟਾਨ ਵਾਂਗ ਸੂਬੇ ਦੇ ਲੋਕਾਂ ਨਾਲ ਖੜ੍ਹਾ ਹੈ ਅਤੇ ਹਰ ਤਰ੍ਹਾਂ ਦੀ ਕੁਰਬਾਨੀ ਅਤੇ ਸੰਘਰਸ਼ ਕਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਇਹ ਜਿੱਤ ਪੰਜਾਬ ਦੇ ਭਵਿੱਖ ਦਾ ਫੈਸਲਾ ਕਰੇਗੀ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਸੂਬੇ ਦੇ ਲੋਕ ਪੰਜਾਬ ਦੇ ਭਵਿੱਖ ਲਈ ਅਕਾਲੀ ਦਲ ਦਾ ਜ਼ਰੂਰ ਸਾਥ ਦੇਣਗੇ। ਕਿਉਂਕਿ, ਉਹ ਸਮਝ ਚੁੱਕੇ ਹਨ ਅਤੇ ਅਨੁਭਵ ਕਰ ਚੁੱਕੇ ਹਨ ਕਿ ਪੰਜਾਬ ਲਈ ਅਕਾਲੀ ਦਲ ਤੋਂ ਵਧੀਆ ਪਾਰਟੀ ਕੋਈ ਨਹੀਂ ਹੈ।
ਇਸ ਦੌਰਾਨ ਸ਼ਹਿਰੀ ਪ੍ਰਧਾਨ ਬਿਕਰਮਜੀਤ ਸਿੰਘ ਕਲਸੀ, ਪ੍ਰੇਮ ਸਿੰਘ, ਸੰਤੋਖ ਸਿੰਘ ਔਜਲਾ, ਨਰਿੰਦਰ ਸਿੰਘ, ਰੂਪ ਲਾਲ ਥਾਪਰ, ਮਨਿੰਦਰਪਾਲ ਬੇਦੀ, ਗੁਰਚਰਨ ਸਿੰਘ, ਮੱਖਣ ਸਿੰਘ ਨੇ ਆਪਣੇ ਸਾਥੀਆਂ ਸਮੇਤ ਘਰ-ਘਰ ਜਾ ਕੇ ਸ੍ਰੀ ਠੰਡਲ ਦੇ ਹੱਕ ਵਿੱਚ ਪ੍ਰਚਾਰ ਕੀਤਾ ਅਤੇ ਸਮੂਹ ਮੁਹੱਲਾ ਨਿਵਾਸੀਆਂ ਵੱਲੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲਿਆ।