Hoshairpur

ਮੰਡੀਆਂ ’ਚ ਹੁਣ ਤੱਕ ਪਹੁੰਚੀ 100 ਫੀਸਦੀ ਕਣਕ ਦੀ ਹੋਈ ਖ਼ਰੀਦ

ਹੁਸ਼ਿਆਰਪੁਰ, 8 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਪਹੁੰਚੀ ਸਾਰੀ 284780 ਮੀਟ੍ਰਿਕ ਟਨ ਕਣਕ (100 ਫੀਸਦੀ) ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਦੇ ਖਾਤਿਆਂ ਵਿਚ 614.37 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਹੁਣ ਤੱਕ 166387 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ 72 ਘੰਟੇ ਦੇ ਹਿਸਾਬ ਨਾਲ 65 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ 74 ਮੰਡੀਆਂ ਵਿਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਖ਼ਰੀਦ ਦੇ ਮਾਮਲੇ ਵਿਚ ਇਸ ਸਮੇਂ ਪਨਗਰੇਨ ਮੋਹਰੀ ਹੈ ਅਤੇ ਉਸ ਵੱਲੋਂ ਹੁਣ ਤੱਕ 78572 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 64710, ਪਨਸਪ ਵੱਲੋਂ 69141, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 40207, ਐਫ.ਸੀ.ਆਈ ਵੱਲੋਂ 23725 ਅਤੇ ਵਪਾਰੀਆਂ ਵੱਲੋਂ 8425 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਆਂ ਵਿਚ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ।  

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page