ਬੱਸੀ ਕਲਾਂ ਸਕੂਲ ’ਚ ਸਵੀਪ ਪ੍ਰੋਗਰਾਮ ਤਹਿਤ ਮੇਲਾ ਲਗਾਇਆ
ਹੁਸ਼ਿਆਰਪੁਰ, 10 ਮਈ: ਭਾਰਤੀ ਚੋਣ ਕਮਿਸ਼ਨ ਦੇ ਜਾਗਰੂਕਤਾ ਪ੍ਰੋਗਰਾਮ ‘ਸਵੀਪ’ (ਸਿਸਟਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਸੀ ਕਲਾਂ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸਵੀਪ ਨੋਡਲ ਅਫ਼ਸਰ ਜਤਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਗਏ, ਇਸ ਮੇਲੇ ਵਿੱਚ ਏ.ਡੀ.ਸੀ-ਕਮ ਰਿਟਰਨਿੰਗ ਅਫ਼ਸਰ ਹਲਕਾ 044-ਚੱਬੇਵਾਲ ਰਾਹੁਲ ਚਾਬਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਸਵੀਪ ਟੀਮ ਵੱਲੋਂ ਵੋਟ ਸਬੰਧੀ ਜਾਗਰੂਕਤਾ ਲਈ ਹਸਤਾਖਰ ਮੁਹਿੰਮ ਅਤੇ ਸੈਲਫੀ ਪੁਆਇੰਟ ਵੀ ਬਣਾਏ ਗਏ। \
ਮੇਲੇ ਦੇ ਉਦਘਾਟਨ ਮੌਕੇ ਸਹਾਇਕ ਰਜਿਸਟ੍ਰੇਸ਼ਨ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਰਾਹੁਲ ਚਾਬਾ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਕੇ ਮਜ਼ਬੂਤ ਲੋਕਤੰਤਰ ਲਈ ਆਪਣੀ ਭੂਮਿਕਾ ਨਿਭਾਉਣ ਅਤੇ 100 ਫੀਸਦੀ ਵੋਟਿੰਗ ਨੂੰ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਵੀਪ ਪ੍ਰੋਗਰਾਮ ਤਹਿਤ ਵਿਸ਼ੇਸ਼ ਤੌਰ ’ਤੇ ਨਵੇਂ ਅਤੇ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਸਮੂਹ ਲੋਕਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਦੇ ਸਾਰੇ ਬਾਲਗ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਦੇ ਰੂਪ ਵਿਚ ਬਹੁਤ ਵੱਡਾ ਅਧਿਕਾਰ ਪ੍ਰਦਾਨ ਕੀਤਾ ਹੈ। ਸਾਰੇ ਰਜਿਸਟਰਡ ਵੋਟਰਾਂ ਨੂੰ ਹਰ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਦਿੱਤੀ ਅਤੇ ਵੋਟਰ ਸ਼ਨਾਖਤੀ ਕਾਰਡ ਬਣਵਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਵੀਪ ਨੋਡਲ ਅਫ਼ਸਰ ਹੁਸ਼ਿਆਰਪੁਰ ਪ੍ਰੀਤ ਕੋਹਲੀ, ਬੀ.ਡੀ.ਪੀ.ਓ ਮਾਹਿਲਪੁਰ, ਪ੍ਰਿੰਸੀਪਲ ਜਤਿੰਦਰ ਸਿੰਘ, ਪ੍ਰਿੰਸੀਪਲ ਸ਼ਲਿੰਦਰ ਠਾਕੁਰ ਨਾਰੂ ਨੰਗਲ, ਪ੍ਰਿੰਸੀਪਲ ਰਾਕੇਸ਼ ਕੁਮਾਰ ਮਾਹਿਲਾਂਵਾਲੀ, ਪ੍ਰਿੰਸੀਪਲ ਭਾਰਤ ਭੂਸ਼ਨ ਅਹਿਰਾਣਾ ਕਲਾਂ, ਪ੍ਰਿੰਸੀਪਲ ਮਲਕੀਤ ਕੌਰ ਬੋਹਣ, ਪਰਮਜੀਤ ਕੌਰ, ਕਮਲਜੀਤ ਕੌਰ, ਸੋਨਿਕਾ, ਸੰਦੀਪ ਕੁਮਾਰ, ਕੈਂਪਸ ਅੰਬੈਸਡਰ ਮਨਿੰਦਰ ਸਿੰਘ ਅਤੇ ਕੁਮਾਰੀ ਬਨੀਤਾ, ਸਹਾਇਕ ਸਵੀਪ ਨੋਡਲ ਅਫਸਰ ਅੰਕੁਰ ਸ਼ਰਮਾ, ਜਸਵਿੰਦਰ, ਅੰਜੂ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।