ਐਡਵੋਕੇਟ ਰਣਜੀਤ ਕੁਮਾਰ ਲੋਕ ਸਭਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਘੋਸ਼ਿਤ
ਹੁਸ਼ਿਆਰਪੁਰ: ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹੁਸ਼ਿਆਰਪੁਰ ਤੋਂ ਐਡਵੋਕੇਟ ਰਣਜੀਤ ਕੁਮਾਰ ਪ੍ਰਧਾਨ ਬਾਰ ਐਸ਼ੋਸ਼ੀਏਸ਼ਨ ਹੁਸ਼ਿਆਰਪੁਰ ਨੂੰ ਪਾਰਟੀ ਉਮੀਦਵਾਰ ਐਲਾਨ ਕੀਤਾ ਹੈ। ਪੰਜਾਬ ਮਾਮਲਿਆਂ ਦੇ ਇੰਨਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਵਿਪਲ ਕੁਮਾਰ, ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਡਵੋਕੇਟ ਰਣਜੀਤ ਕੁਮਾਰ ਨੂੰ ਲੋਕ ਸਭਾ ਹੁਸ਼ਿਆਰਪੁਰ ਦਾ ਉਮੀਦਵਾਰ ਐਲਾਨ ਕੀਤਾ ਅਤੇ ਪਾਰਟੀ ਟਿਕਟ ਪ੍ਰਦਾਨ ਕੀਤੀ।
ਇਸ ਮੌਕੇ ਜਨਰਲ ਸਕੱਤਰ ਪੰਜਾਬ ਇੰਨਚਾਰਜ ਲੋਕ ਸਭਾ ਹੁਸ਼ਿਆਰਪੁਰ ਗੁਰਲਾਲ ਸੈਲਾ, ਜਨਰਲ ਸਕੱਤਰ ਪੰਜਾਬ ਚੌਧਰੀ ਗੁਰਨਾਮ ਸਿੰਘ, ਜਨਰਲ ਸਕੱਤਰ ਪੰਜਾਬ ਠੇਕੇਦਾਰ ਰਜਿੰਦਰ ਸਿੰਘ, ਸਕੱਤਰ ਪੰਜਾਬ ਮਨਿੰਦਰ ਸਿੰਘ, ਦਲਜੀਤ ਰਾਏ ਜ਼ਿਲਾ ਪ੍ਰਧਾਨ ਵੀ ਹਾਜਰ ਸਨ। ਇਸ ਮੌਕੇ ਐਡਵੋਕੇਟ ਰਣਜੀਤ ਕੁਮਾਰ ਨੇ ਬਸਪਾ ਸੁਪਰੀਮੋ ਭੈਣ ਜੀ ਮਾਇਆਵਤੀ, ਪੰਜਾਬ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਪਾਲ, ਵਿਪਲ ਕੁਮਾਰ, ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਵਿਸ਼ਵਾਸ ਪਾਰਟੀ ਨੇ ਓਨਾਂ ਤੇ ਵਿਅਸਤ ਕੀਤਾ ਹੈ ਉਹ ਉਸਤੇ ਪੁਰਾ ਉਤਰਨਗੇ ਅਤੇ ਲੋਕ ਸਭਾ ਹੁਸ਼ਿਆਰਪੁਰ ਦੀ ਸੀਟ ਜਿੱਤ ਕੇ ਭੈਣ ਮਾਇਆਵਤੀ ਦੀ ਝੋਲੀ ਪਾਉਣਗੇ।