ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਦੇ 23 ਸਾਲ ਪੂਰੇ ਹੋਣ ਮੌਕੇ ਸ਼ੁਕਰਾਨਾ ਸਮਾਗਮ ਕਰਵਾਇਆ

ਹੁਸ਼ਿਆਰਪੁਰ 1 ਜੁਲਾਈ ( ਤਰਸੇਮ ਦੀਵਾਨਾ ): ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੇਂਦਰੀ ਦਫ਼ਤਰ ਲੁਧਿਆਣਾ ਦੇ ਅਦਾਰੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦੇ 23 ਸਾਲ ਪੂਰੇ ਅਤੇ 24ਵਾਂ ਸਾਲ ਸ਼ੁਰੂ ਹੋਣ ਤੇ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਅਤੇ ਸਰਬੱਤ ਦੀ ਚੜ੍ਹਦੀਕਲਾ ਲਈ ਸ਼ੁਕਰਾਨਾ ਸਮਾਗਮ ਦਾ ਆਯੋਜਨ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਸੁਖਵੀਰ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਮਨਜਿੰਦਰ ਸਿੰਘ ਗੜ੍ਹਦੀਵਾਲਾ ਵਾਲਿਆਂ ਦੇ ਜਥੇ ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਗੁਰਬਾਣੀ ਵੀਚਾਰਾਂ, ਇਤਿਹਾਸਕ ਵੀਚਾਰਾਂ ਦੀ ਸਾਂਝ ਪਾਈ। ਸਮਾਗਮ ਦੇ ਅੰਤ ਵਿਚ , ਆਸ ਕਿਰਨ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਡਾ ਜਸਵਿੰਦਰ ਸਿੰਘ ਡੋਗਰਾ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।


ਇਸ ਮੌਕੇ ਹੋਰਨਾਂ ਤੋਂ ਇਲਾਵਾ ਬਹਾਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਪਥਿਆਲ, ਜਸਪਾਲ ਸਿੰਘ, ਭੁਪਿੰਦਰ ਸਿੰਘ, ਮੈਡਮ ਕਿਰਨ, ਮੈਡਮ ਸਨਦੀਪ ਕੁਮਾਰੀ, ਰੋਬਿਨ ਜੋਤ ਰਾਇ, ਗੁਰਜਿੰਦਰ ਸਿੰਘ, ਰਾਜ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
