ਨੀਤੀ ਤਲਵਾੜ ਨੇ ਸੋਹਣ ਸਿੰਘ ਠੰਡਲ ਦੇ ਚੋਣ ਦਫਤਰ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ : ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੇ ਚੋਣ ਦਫ਼ਤਰ ਖੋਲਿਆ, ਜਿਸਦਾ ਉਦਘਾਟਨ ਮਹਿਲਾ ਅਕਾਲੀ ਆਗੂ ਨੀਤੀ ਤਲਵਾੜ ਨੇ ਕੀਤਾ। ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਰਦਾਰ ਵਰਿੰਦਰ ਸਿੰਘ ਬਾਜਵਾ ਜ਼ਿਲ੍ਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਪੈਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਹਲਕਾ ਇੰਚਾਰਜ ਯੂਥ ਦੇ ਨੇਤਾ ਸੰਜੀਵ ਤਲਵਾੜ ਤੇ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ।
ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿਰਫ਼ ਅਕਾਲੀ ਦਲ ਹੀ ਔਰਤਾਂ ਨੂੰ ਬਣਦਾ ਸਤਿਕਾਰ ਅਤੇ ਬਰਾਬਰੀ ਦਿੰਦਾ ਹੈ ਅਤੇ ਅਕਾਲੀ ਦਲ ਦੀ ਜਿੱਤ ਲਈ ਮਹਿਲਾ ਸ਼ਕਤੀ ਵੱਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।
ਨੀਤੀ ਤਲਵਾੜ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਵਿਸ਼ਵ ਵਿੱਚ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਹੈ ਅਤੇ ਇਸ ਵਿੱਚ ਔਰਤਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਂਦਾ ਹੈ।ਨੀਤੀ ਤਲਵਾੜ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਵੱਡੀ ਜਿੱਤ ਹਾਸਲ ਕਰਨਗੇ ਅਤੇ ਇਸ ਵਿੱਚ ਮਹਿਲਾ ਸ਼ਕਤੀ ਦਾ ਵਿਸ਼ੇਸ਼ ਯੋਗਦਾਨ ਹੋਵੇਗਾ। ਸਰਦਾਰ ਬਰਿੰਦਰ ਸਿੰਘ ਬਾਜਵਾ ਨੇ ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਆਖਿਆ ਕਿ ਅੰਮ੍ਰਿਤਸਰ ਅਤੇ ਪਟਿਆਲਾ ਦੀ ਪੰਥਕ ਸੀਟ ਤੋਂ ਇੱਕ ਬ੍ਰਾਹਮਣ ਪਰਿਵਾਰ ਨੂੰ ਟਿਕਟ ਦੇ ਕੇ ਅਕਾਲੀ ਦਲ ਨੇ ਇਹ ਸੁਨੇਹਾ ਦਿੱਤਾ ਹੈ ਕਿ ਅਕਾਲੀ ਦਲ ਹਿੰਦੂ-ਸਿੱਖ ਏਕਤਾ ਦਾ ਨਾਅਰਾ ਹੀ ਨਹੀਂ ਬੁਲੰਦ ਕਰਦਾ, ਸਗੋਂ ਇਸ ਨੂੰ ਲਾਗੂ ਕਰਕੇ ਦਿਖਾ ਵੀ ਦਿੰਦਾ ਹੈ।
ਇਸ ਤੋਂ ਇਲਾਵਾ ਅਕਾਲੀ ਦਲ ‘ਚ ਮਹਿਲਾ ਸ਼ਕਤੀ ਨੂੰ ਪੂਰਾ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਸੀਟਾਂ ‘ਚੋਂ ਇਕ ਵੀ ਔਰਤ ਨੂੰ ਉਮੀਦਵਾਰ ਨਹੀਂ ਉਤਾਰਿਆ, ਜਿਸ ਤੋਂ ਉਨ੍ਹਾਂ ਦੀ ਮਹਿਲਾ ਸ਼ਕਤੀ ਪ੍ਰਤੀ ਨੀਤੀਆਂ ਸਪੱਸ਼ਟ ਹੋ ਜਾਂਦੀਆਂ ਹਨ। ਇਸ ਦੌਰਾਨ ਸੋਹਣ ਸਿੰਘ ਠੰਡਲ ਨੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਪੁੱਜੇ ਸਮੂਹ ਵਰਕਰਾਂ ਤੇ ਆਗੂਆਂ ਦਾ ਧੰਨਵਾਦ ਕੀਤਾ।