ਸੋਹਣ ਸਿੰਘ ਠੰਡਲ ਦੇ ਹੱਕ ‘ਚ ਚੌਹਾਲ ਤੇ ਕੰਡੀ ਖੇਤਰ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਦਾ ਸਿਲਸਿਲਾ ਭਖਿਆ
ਹੁਸ਼ਿਆਰਪੁਰ: ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਵਿੱਚ ਕੰਢੀ ਖੇਤਰ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਦਾ ਸਿਲਸਿਲਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਜਤਿੰਦਰ ਸਿੰਘ ਨਾਲੀ ਬਾਜਵਾ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸੰਜੀਵ ਤਲਵਾੜ ਕੌਮੀ ਮੀਤ ਪ੍ਰਧਾਨ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੌਹਾਲ ਅਤੇ ਨਜ਼ਦੀਕੀ ਪਿੰਡਾਂ ਵਿੱਚ ਚੋਣ ਮੀਟਿੰਗਾਂ ਵਿੱਚ ਮੁੱਖ ਤੌਰ ਤੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ, ਵਰਿੰਦਰ ਸਿੰਘ ਬਾਜਵਾ ਸਾਬਕਾ ਮੈਂਬਰ ਰਾਜ ਸਭਾ, ਕੌਮੀ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਇੰਚਾਰਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ, ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ, ਇੰਦਰਜੀਤ ਸਿੰਘ ਕੰਗ ਜਿਲਾ ਪ੍ਰਧਾਨ ਯੂਥ ਵਿੰਗ ਦਿਹਾਤੀ, ਭਜਨ ਸਿੰਘ ਆਦਿ ਨੇ ਸੰਬੋਧਨ ਕੀਤਾ |
ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਪੰਜਾਬ ਦੇ ਲੋਕਾਂ ਨੂੰ ਦਿੱਲੀ ਅਧਾਰਿਤ ਰਾਜਨੀਤਿਕ ਪਾਰਟੀਆਂ ਨੇ ਕੇਵਲ ਆਪਣੀ ਸਿਆਸੀ ਖਹਿਸ਼ਾਂ ਦੀ ਪੂਰਤੀ ਦੇ ਮਕਸਦ ਲਈ ਹੀ ਵਰਤਿਆ ਉਨ੍ਹਾਂ ਦਾ ਪੰਜਾਬ ਦੀ ਜਨਤਾ ਦੇ ਹਿੱਤਾਂ ਨਾਲ ਕ਼ੋਈ ਸਰੋਕਾਰ ਨਹੀਂ ਰਿਹਾ ਜਦਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਹੀ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਲਈ ਹੋਇਆ ਹੈ ਜਿਸ ਦੀ ਮਿਸਾਲ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਵਿੱਚ ਲਾਗੂ ਹੋਈਆਂ ਵਿਕਾਸ ਮੁਖੀ ਯੋਜਨਾਵਾਂ ਸਬੂਤ ਹਨ |
ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਸੰਜੀਵ ਤਲਵਾੜ ਨੇ ਦੱਸਿਆ ਕਿ ਚੌਹਾਲ ਅਤੇ ਇਸਦੇ ਨਾਲ ਲੱਗਦੇ ਕੰਡੀ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਬਹੁਤ ਵੱਡੀ ਸਮੱਸਿਆ ਸੀ ਜਿਸ ਦਾ ਸਥਾਈ ਹੱਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਇੱਕ ਕਰੋੜ ਰੁਪਏ ਦੀ ਗ੍ਰਾਂਟ ਦੇ ਕੇ ਵਿਸ਼ੇਸ਼ ਪ੍ਰੋਜੈਕਟ ਰਾਹੀਂ ਕੀਤਾ ਜਿਸ ਕਾਰਣ ਲੋਕ ਬਾਦਲ ਸਰਕਾਰ ਦੇ ਵਿਕਾਸਮੁਖੀ ਕਾਰਜ ਅਜੇ ਵੀ ਯਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਸਲੀਅਤ ਜਾਣਾ ਚੁੱਕੇ ਹਨ ਅਤੇ ਲੋਕ ਸਭਾ ਚੋਣਾਂ ਲਈ ਕੇਵਲ ਪੰਜਾਬ ਦੀ ਸਭ ਤੋਂ ਵੱਡੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਸਮਰਥਨ ਦੇਣ ਦਾ ਮਨ ਬਣਾ ਕੇ ਬੈਠੇ ਹਨ |