HoshairpurLife Style

ਗਰਭਵਤੀ ਔਰਤਾਂ ਦੀ ਜਾਂਚ ਲਈ ਹਰ ਮਹੀਨੇ ਲਗਾਏ ਜਾਂਦੇ ਹਨ ਵਿਸ਼ੇਸ਼ ਜਾਂਚ ਕੈਂਪ: ਸਿਵਲ ਸਰਜਨ 

ਹੁਸ਼ਿਆਰਪੁਰ 23 ਮਈ 2024: ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਦੀ ਅਗਵਾਈ ਵਿਚ ਸਿਹਤ ਵਿਭਾਗ ਵੱਲੋਂ ਜਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀ. ਵਿਚ ਗਰਭਵਤੀਆਂ ਦੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਪੈਸ਼ਲ ਜਾਂਚ ਕੈਂਪ ਲਗਾਏ ਜਾ ਰਹੇ ਹਨ।

ਸਿਹਤ ਵਿਭਾਗ ਵਲੋਂ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ, ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਵਿੱਚ ਮੁਫਤ ਚੈਕ ਅੱਪ ਅਤੇ ਮੁਫਤ ਟੈਸਟ ਕੀਤੇ ਜਾਂਦੇ ਹਨ। ਇਸ ਤਹਿਤ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ, ਐਸਡੀਐਚ ਦਸੂਹਾ, ਮੁਕੇਰੀਆਂ, ਗੜ੍ਹਸ਼ੰਕਰ ਅਤੇ ਸਮੂਹ ਸੀ.ਐਚ.ਸੀਜ਼ ਤੇ ਬਲਾਕ ਪੀ.ਐਚ.ਸੀਜ਼ ਵਿਖੇ ਗਰਭਵਤੀ ਔਰਤਾਂ ਦੇ ਸਾਰੇ ਟੈਸਟ ਅਤੇ ਚੈੱਕਅਪ ਮੁਫਤ ਕੀਤੇ ਗਏ। 

ਸਿਵਲ ਸਰਜਨ ਨੇ ਇਸ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ। ਇਸ ਲਈ ਸਾਰੀਆਂ ਗਰਭਵਤੀ ਔਰਤਾਂ ਨੂੰ ਜਨੇਪੇ ਦੌਰਾਨ ਆਪਣੇ ਚਾਰ ਚੇਕਅੱਪ ਜਰੂਰ ਕਰਵਾਉਣੇ ਚਾਹੀਦੇ ਹਨ ਤਾਂ ਜੇ ਖਤਰੇ ਦੇ ਚਿੰਨਾਂ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਹੋ ਸਕੇ ਅਤੇ ਖਤਰੇ ਦੇ ਚਿੰਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਨੂੰ ਮਾਹਿਰ ਡਾਕਟਰ ਤੋਂ ਹਰ ਮਹੀਨੇ ਆਪਣਾ ਚੇਕਅੱਪ ਕਰਵਾਉਣਾ ਚਾਹੀਦਾ ਹੈ। 

ਸਿਵਲ ਸਰਜਨ ਨੇ ਦੱਸਿਆ ਕਿ ਸਮੂਹ ਆਸ਼ਾ ਵਰਕਰਾਂ ਨੂੰ ਕਿਹਾ ਗਿਆ ਹੈ ਕਿ ਉਹ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਜਰੂਰ ਲੈ ਕੇ ਆਉਣ ਤਾਂ ਜੋ ਗਰਭਵਤੀ ਮਾਵਾਂ ਦੇ ਸਮੇਂ ਸਿਰ ਲੋੜੀਂਦੇ ਟੈਸਟ ਕਰਕੇ ਅਤੇ ਸਿਹਤ ਸੇਵਾਵਾਂ ਦੇ ਕੇ ਜਨੇਪੇ ਦੌਰਾਨ ਆਉਣ ਵਾਲੇ ਖਤਰੇ ਨੂੰ ਟਾਲਿਆ ਜਾ ਸਕੇ ਅਤੇ ਸੁਰੱਖਿਅਤ ਜਨੇਪਾ ਕਰਵਾਇਆ ਜਾ ਸਕੇ। ਇਨਾਂ ਵਿਸ਼ੇਸ਼ ਕੈਂਪਾਂ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਆਈਆਂ ਹੋਈਆਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਜਨੇਪੇ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ ਗਿਆ। 

ਉਨ੍ਹਾਂ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਅਪ੍ਰੇਸ਼ਨ ਵਾਲੇ (ਸੀਜ਼ੇਰੀਅਨ) ਅਤੇ ਨਾਰਮਲ ਜਨੇਪੇ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਅਤੇ ਔਰਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page