Hoshairpur

ਕਰੀਬ 2 ਕਰੋੜ ਰੁਪਏ ਦੀ ਲਾਗਤ ਵਾਲੇ ਕਾਰਜਾਂ ਨਾਲ ਪਿੰਡਾਂ ਦੀ ਬਦਲੇਗੀ ਨੁਹਾਰ : ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 25 ਮਾਰਚ ( ਹਰਪਾਲ ਲਾਡਾ ) : ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਅਤੇ ਜੇਲ੍ਹਾਂ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਪਿੰਡਾਂ ਦੇ ਵਿਕਾਸ ਦੀ ਦਿੱਖ ਹੋਰ ਬਿਹਤਰੀਨ ਹੋ ਜਾਵੇਗੀ।

ਐਨ.ਆਰ.ਆਈ ਮਾਮਲਿਆਂ ਅਤੇ ਜੇਲ੍ਹਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਵਿਚ ਬਣ ਰਹੇ ਖੇਡ ਮੈਦਾਨਾਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕਾਰਜਾਂ ਨੂੰ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਪਿੰਡ ਅਜੜਾਮ, ਮੰਡਿਆਲਾਂ, ਨਸਰਾਲਾ, ਰੰਧਾਵਾ ਬਰੋਟਾ ਅਤੇ ਸਿੰਗੜੀਵਾਲ ਵਿਖੇ ਖੇਡ ਮੈਦਾਨਾਂ ਵਾਲੀਆਂ ਥਾਵਾਂ ‘ਤੇ ਪਹੁੰਚ ਕੇ ਮੌਜੂਦਾ ਸਮੇਂ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਅਜੜਾਮ ਵਿਖੇ 52.82 ਲੱਖ ਰੁਪਏ, ਸਿੰਗੜੀਵਾਲ ਵਿਖੇ 41.26 ਲੱਖ ਰੁਪਏ, ਨਸਰਾਲਾ ਵਿਖੇ 35.50 ਲੱਖ ਰੁਪਏ, ਮੰਡਿਆਲਾ ਵਿਖੇ 32.99 ਲੱਖ ਰੁਪਏ ਅਤੇ ਰੰਧਾਵਾ ਬਰੋਟਾ ਵਿਖੇ 22.87 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਦੇ ਕਾਰਜਾਂ ਨੂੰ ਪੂਰੀ ਤਰਜੀਹ ਦਿੰਦਿਆਂ ਲੋਕਾਂ ਦੇ ਪੱਖ ਵਿਚ ਫੈਸਲੇ ਲਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਖੇਡਾਂ ਅਤੇ ਰੋਜ਼ਗਾਰ ਦੇ ਖੇਤਰ ਵਿਚ ਮਿਸਾਲੀਆ ਕੰਮ ਕੀਤੇ ਗਏ ਹਨ ਜਿਨ੍ਹਾਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਹਰ ਖੇਤਰ ਵਿਚ ਲੋੜੀਂਦਾ ਵਿਕਾਸ ਯਕੀਨੀ ਬਣਾ ਕੇ ਲੋਕਾਂ ਨੂੰ ਸਮੇਂ ਦੇ ਅਨੁਸਾਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਆਉਂਦੇ ਸਮੇਂ ਵਿਚ ਵੀ ਲੋਕ ਪੱਖੀ ਫੈਸਲਿਆਂ ‘ਤੇ ਮੋਹਰ ਲੱਗਦੀ ਰਹੇਗੀ।

Related Articles

Leave a Reply

Your email address will not be published. Required fields are marked *

Back to top button

You cannot copy content of this page