ਵਾਤਾਵਰਨ ਦੀ ਸੰਭਾਲ ਸਾਡਾ ਸਾਰਿਆਂ ਦਾ ਫਰਜ਼ : ਸੰਜੀਵ ਅਰੋੜਾ
ਹੁਸ਼ਿਆਰਪੁਰ 26 ਮਈ : ਰਿਟਾਇਰਡ ਇਮਪਲਾਈਜ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਨਛੱਤਰ ਲਾਲ ਦੀ ਪ੍ਰਧਾਨਗੀ ਹੇਠ ਨਿਗਮ ਦਫਤਰ ਵਿਖੇ ਹੋਈ। ਜਿਸ ਵਿੱਚ ਯੂਨੀਅਨ ਦੇ ਚੇਅਰਮੈਨ ਕੁਲਵੰਤ ਸਿੰਘ ਸੈਣੀ, ਸਰਪਰਸਤ ਸੰਜੀਵ ਅਰੋੜਾ ਅਤੇ ਕੇਵਲ ਹੀਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਤੇ ਪ੍ਰਧਾਨ ਨਛੱਤਰ ਲਾਲ ਅਤੇ ਚੇਅਰਮੈਨ ਕੁਲਵੰਤ ਸਿੰਘ ਸੈਣੀ ਨੇ ਕਿਹਾ ਸੀ ਜਲਦੀ ਹੀ ਸ਼ਹਿਰ ਵਿੱਚ ਯੂਨੀਅਨ ਵੱਲੋਂ ਇੱਕ ਪਾਰਕ ਨੂੰ ਅਡੋਪਟ ਕੀਤਾ ਜਾਵੇਗਾ ਅਤੇ ਉਸਦੀ ਸਾਰੀ ਸਾਂਭ-ਸੰਭਾਲ ਯੂਨੀਅਨ ਵੱਲੋਂ ਹੀ ਕੀਤੀ ਜਾਏਗੀ ਅਤੇ ਇਸ ਦੇ ਨਾਲ ਹੀ ਨਗਰ ਨਿਗਮ ਵੱਲੋਂ ਜੋ ਸਮੇਂ-ਸਮੇਂ ਤੇ ਸਫਾਈ ਮੁਹਿੰਮ ਚਲਾਈ ਜਾਂਦੀ ਹੈ ਉਸ ਵਿਚ ਵੀ ਪੂਰਾ ਸਹਿਯੋਗ ਦਿੱਤਾ ਜਾਏਗਾ ਤਾ ਜੋ ਆਪਣੇ ਸ਼ਹਿਰ ਨੂੰ ਹੋਰ ਵੀ ਸੋਹਣਾ ਬਣਾਇਆ ਜਾ ਸਕੇ ।
ਇਸ ਮੌਕੇ ਤੇ ਸੰਜੀਵ ਅਰੋੜਾ ਤੇ ਕੇਵਲ ਹੀਰ ਨੇ ਕਿਹਾ ਕਿ ਸ਼ਹਿਰ ਨੂੰ ਹਰਾ ਭਰਾ ਬਣਾਉਣ ਲਈ ਯੂਨੀਅਨ ਵੱਲੋਂ 100 ਪੌਦੇ ਲਗਾਏ ਜਾਣਗੇ, ਕਿਉਂਕਿ ਵਾਤਾਵਰਨ ਦੀ ਸੰਭਾਲ ਸਾਡਾ ਸਾਰਿਆਂ ਦਾ ਫਰਜ਼ ਹੈ। ਸਾਨੂੰ ਪੌਦੇ ਲਗਾਉਣ ਨੂੰ ਜ਼ਿੰਦਗੀ ਦਾ ਅਨਿਖੜਵਾਂ ਅੰਗ ਬਣਾਉਣਾ ਚਾਹੀਦਾ ਹੈ ਅਤੇ ਲਗਾਏ ਗਏ ਪੌਦਿਆਂ ਦੀ ਦੇਖਰੇਖ ਵੀ ਜਰੂਰ ਕਰਨੀ ਚਾਹੀਦੀ ਹੈ ਤਾਂ ਜੋ ਇਹ ਰੁੱਖ ਬਣ ਕੇ ਵਾਤਾਵਰਨ ਨੂੰ ਹਰਾ ਭਰਾ ਰੱਖਣ ਵਿੱਚ ਮਹੱਤਵਪੂਰਨ ਯੋਗਦਾਨ ਦੇ ਸਕਣ ।
ਸ਼੍ਰੀ ਅਰੋੜਾ ਨੇ ਕਿਹਾ ਕਿ ਕੁਦਰਤ ਦਾ ਸੰਤੁਲਨ ਬਣਾਏ ਰੱਖਣ ਲਈ ਜਰੂਰੀ ਹੈ ਕਿ ਅਸੀਂ ਆਪਣੇ ਆਸ ਪਾਸ ਦੇ ਵਾਤਾਵਰਨ ਨੂੰ ਸਾਫ ਸੁਥਰਾ ਰੱਖੀਏ ਅਤੇ ਹਰਿਆਲੀ ਨੂੰ ਵਧਾਉਣ ਲਈ ਜਿਆਦਾ ਤੋਂ ਜਿਆਦਾ ਪੌਦੇ ਲਗਾਈਏ। ਕਿਉਂਕਿ ਇੱਕ ਪੌਦਾ ਸਾਡੀ ਜ਼ਿੰਦਗੀ ਵਿੱਚ ਬਹੁਤ ਹੀ ਅਹਿਮੀਅਤ ਰੱਖਦਾ ਹੈ। ਇਹ ਸਾਡੇ ਜਨਮ ਤੋਂ ਲੈ ਕੇ ਆਖਰੀ ਸਮੇਂ ਤੱਕ ਸਾਨੂੰ ਕੁਦਰਤ ਦੇ ਸੁਖਦ ਆਨੰਦ ਦਾ ਅਹਿਸਾਸ ਕਰਵਾਉਂਦਾ ਹੈ ।
ਇਸ ਮੌਕੇ ਕੁਲਵੰਤ ਸਿੰਘ ਸੈਨੀ, ਸੰਜੀਵ ਅਰੋੜਾ, ਕੇਵਲ ਹੀਰ, ਅਸ਼ਵਨੀ ਸ਼ਰਮਾ, ਜਨਰਲ ਸਕੱਤਰ ਜੋਗਿੰਦਰ ਪਾਲ ਆਦਿਆ, ਸਾਬਕਾ ਪ੍ਰਧਾਨ ਲਾਲ ਸਿੰਘ, ਅਸ਼ਵਨੀ ਸ਼ਰਮਾ, ਅਮਰਜੀਤ ਸਿੰਘ, ਸੁਰਜੀਤ ਲਾਲ, ਸੁਰਿੰਦਰ ਕੁਮਾਰ, ਆਦੀ ਹਾਜਰ ਸਨ ।