ਸਰਵਾਈਕਲ ਕੈਂਸਰ ਸਕ੍ਰੀਨਿੰਗ ਪ੍ਰੋਜੈਕਟ ਸੰਬੰਧੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ
ਹੁਸ਼ਿਆਰਪੁਰ 27 ਮਈ 2024: ਐਨ.ਪੀ.ਸੀ.ਡੀ.ਸੀ.ਐਸ ਪ੍ਰੋਗਰਾਮ ਅਧੀਨ ਸਰਵਾਈਕਲ ਕੈਂਸਰ ਸਕ੍ਰੀਨਿੰਗ ਪ੍ਰੋਜੈਕਟ- CHAI ਸੰਬੰਧੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਡਮਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਫਤਰ ਸਿਵਲ ਸਰਜਨ ਵਿਖੇ ਕੀਤਾ ਗਿਆ। ਜ਼ਿਲਾ ਪਰਿਵਾਰ ਭਲਾਈ ਅਫਸਰ ਡਾ.ਅਨੀਤਾ ਕਟਾਰੀਆ ਦੀ ਅਗਵਾਈ ਹੇਠ ਕੀਤੀ ਗਈ ਇਸ ਮੀਟਿੰਗ ਵਿੱਚ ਸਰਵਾਈਕਲ ਕੈਂਸਰ ਦੀ ਸਕ੍ਰੀਨਿੰਗ ਲਈ ਟ੍ਰੇਨਿੰਗ ਲੈ ਚੁੱਕੇ ਸਟਾਫ਼ ਵਿੱਚ ਡਾ. ਮੰਜਰੀ ਅਰੋੜਾ, ਸਟਾਫ ਨਰਸ ਕਿਰਨਦੀਪ ਸੈਣੀ ਤੇ ਸੁਨੀਤਾ ਰਾਣੀ ਤੋਂ ਇਲਾਵਾ ਡਿਪਟੀ ਮਾਸ ਮੀਡਿਆ ਅਫਸਰ ਰਮਨਦੀਪ ਕੌਰ ਅਤੇ ਓਮੇਸ਼ ਮਲਿਕ ਨੇ ਹਿੱਸਾ ਲਿਆ।
ਮੀਟਿੰਗ ਦੌਰਾਨ ਡਾ ਅਨੀਤਾ ਕਟਾਰੀਆ ਨੇ ਕਿਹਾ ਕਿ ਸਟੇਟ ਹੈਡਕੁਆਟਰ ਤੋਂ ਜਿਲਾ ਹਸਪਤਾਲ ਵਿੱਚ ਸਕਰੀਨਿੰਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਸ਼ੁਰੂ ਕਰਨ ਸਬੰਧੀ ਹਦਾਇਤ ਕੀਤੀ ਗਈ ਹੈ। ਸਰਵਾਈਕਲ ਕੈਂਸਰ ਸਕ੍ਰੀਨਿੰਗ ਪ੍ਰੋਜੈਕਟ ਤਹਿਤ ਟ੍ਰੇਨਡ ਸਟਾਫ ਨਰਸਾਂ ਗਾਇਨੀ ਓਪੀਡੀ ਵਿੱਚ ਗਾਇਨੀਕੋਲੋਜਿਸਟ ਦੀ ਦੇਖ-ਰੇਖ ਵਿਚ ਸਕਰੀਨਿੰਗ ਕਰਨਗੀਆਂ।
ਉਹਨਾਂ ਦੱਸਿਆ ਕਿ ਸਰਵਾਈਕਲ ਕੈਂਸਰ ਦੀ ਸਕਰੀਨਿੰਗ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਇੱਕ ਦਿਨ ਵਿੱਚ 30 ਸਾਲ ਤੋਂ ਉਪਰ ਦੀਆਂ ਘਟੋ-ਘੱਟ 10 ਔਰਤਾਂ ਦੀ ਸਕਰੀਨਿੰਗ ਕਰਨਾ ਯਕੀਨੀ ਬਣਾਇਆ ਜਾਵੇ। ਇਸ ਸੰਬੰਧੀ ਗੂਗਲ ਸ਼ੀਟ ਤੇ ਰੋਜ਼ਾਨਾ ਰਿਪੋਰਟਿੰਗ ਕਰਨੀ ਵੀ ਯਕੀਨੀ ਬਣਾਈ ਜਾਵੇ।
ਡਾ. ਕਟਾਰੀਆ ਨੇ ਕਿਹਾ ਕਿ ਸਰਵਾਈਕਲ ਕੈਂਸਰ ਦਾ ਇਲਾਜ ਕੀਤਾ ਜਾ ਸਕਦਾ ਹੈ ਜੇਕਰ ਬਿਮਾਰੀ ਦੇ ਸ਼ੁਰੂਆਤੀ ਪੜਾਅ ‘ਤੇ ਨਿਦਾਨ ਅਤੇ ਇਲਾਜ ਕੀਤਾ ਜਾਵੇ। ਲੱਛਣਾਂ ਨੂੰ ਪਛਾਣਨਾ ਅਤੇ ਕਿਸੇ ਵੀ ਚਿੰਤਾ ਨੂੰ ਦੂਰ ਕਰਨ ਲਈ ਡਾਕਟਰੀ ਸਲਾਹ ਲੈਣਾ ਇੱਕ ਮਹੱਤਵਪੂਰਨ ਕਦਮ ਹੈ।