ਜ਼ਿਲ੍ਹਾ ਮੈਜਿਸਟਰੇਟ ਵੱਲੋਂ 1 ਜੂਨ ਨੂੰ ਪੇਡ ਛੁੱਟੀ ਦਾ ਐਲਾਨ
ਹੁਸ਼ਿਆਰਪੁਰ, 30 ਮਈ : ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਲੋਕ ਸਭਾ ਚੋਣਾਂ-2024 ਸਬੰਧੀ ਜ਼ਿਲ੍ਹੇ ਵਿਚ ਸਥਿਤ ਸਮੂਹ ਸਰਕਾਰੀ/ਗੈਰ- ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਅਦਾਰਿਆਂ, ਬੈਂਕਾਂ, ਫੈਕਟਰੀਆਂ, ਦੁਕਾਨਾਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਮਜ਼ਦੂਰਾਂ ਲਈ 1 ਜੂਨ 2024 ਦੀ ਪੇਡ ਛੁੱਟੀ ਐਲਾਨੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 ਬੀ, ਦਾ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 ਅਤੇ ਦਾ ਫੈਕਟਰੀਜ਼ ਐਕਟ 1948 ਵਿਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਨੈਗੋਸ਼ੀਏਬਲ ਇੰਡਸਟਰੀਜ਼ ਐਕਟ 1881 ਦੀ ਧਾਰਾ 25 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਕਤ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ 1 ਜੂਨ ਨੂੰ ਸਾਰੇ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ, ਇਸੇ ਉਦੇਸ਼ ਨਾਲ ਪੇਡ ਛੁੱਟੀ ਕੀਤੀ ਗਈ ਹੈ।