Hoshairpur

ਹੁਣ ਗਿੱਲਾ ਤੇ ਸੁੱਕਾ ਕੂੜਾ ਸ਼ਹਿਰ ’ਚੋਂ ਸਿੱਧਾ ਜਾਵੇਗਾ ਬਾਹਰ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 18 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਜਲਦ ਹੀ ਡੰਪ ਮੁਕਤ ਕਰਕੇ ਦੇਸ਼ ਸਵੱਛ ਅਤੇ ਖੂਬਸੂਰਤ ਸ਼ਹਿਰਾਂ ਵਿਚ ਸ਼ੁਮਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਾਰਡਾਂ ਵਿਚੋਂ ਗਿੱਲੇ ਅਤੇ ਸੁੱਕੇ ਕੂੜੇ ਅਤੇ ਪਲਾਸਟਿਕ ਨੂੰ ਵੱਖ-ਵੱਖ ਕਰਕੇ ਇਸ ਨੂੰ ਸਿੱਧਾ ਬਾਹਰ ਲਿਆਂਦਾ ਜਾਵੇਗਾ। ਅੱਜ ਨਗਰ ਨਿਗਮ ਦਫ਼ਤਰ ਤੋਂ 1 ਕਰੋੜ 65 ਲੱਖ ਰੁਪਏ ਦੀ ਲਾਗਤ ਵਾਲੀਆਂ ਕੂੜਾ ਚੁੱਕਣ ਵਾਲੀਆਂ 25 ਵਿਸ਼ੇਸ਼ ਗੱਡੀਆਂ ਨੂੰ ਰਵਾਨਾ ਕਰਨ ਮੌਕੇ ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਲਈ ਵੱਡੀ ਜ਼ਰੂਰਤ ਪੂਰੀ ਹੋਈ ਹੈ ਅਤੇ ਇਸ ਨਾਲ ਸਾਰਾ ਕੂੜਾ ਸ਼ਹਿਰ ਤੋਂ ਸਿੱਧਾ ਬਾਹਰ ਪਹੁੰਚਾਉਣ ਵਿਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸ਼ਹਿਰ ਨੂੰ ਡੰਪ ਮੁਕਤ ਕਰਨ ਦਾ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਮਾਡਲ ਟਾਊਨ ਅਤੇ ਕ੍ਰਿਸ਼ਨਾ ਨਗਰ ਨੂੰ ਪਹਿਲਾਂ ਹੀ ਡੰਪ ਮੁਕਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸ਼ਹਿਰ ਦੇ ਬਾਕੀ ਡੰਪਾਂ ਨੂੰ ਵੀ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜਲਦ ਹੀ ਹਟਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕੂੜੇ ਦਾ ਘਰ ਬਣੇ ਹੋਏ ਖਾਲੀ ਪਲਾਟਾਂ ਦਾ ਵੇਰਵਾ ਵੀ ਜਲਦ ਕੱਢ ਕੇ ਸਬੰਧਤ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਦੀ ਹਰੇਕ ਛੋਟੀ-ਵੱਡੀ ਜ਼ਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੁਸ਼ਿਆਰਪੁਰ ਸ਼ਹਿਰ ਦਾ ਮੁਹਾਂਦਰਾ ਪੂਰੀ ਤਰ੍ਹਾਂ ਬਦਲਿਆ ਨਜ਼ਰ ਆਵੇਗਾ।


ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਤੇ ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page