ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ
ਹੁਸ਼ਿਆਰਪੁਰ, 1 ਜੁਲਾਈ :
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੋਈ।
ਮੀਟਿੰਗ ਦੌਰਾਨ ਕਮੇਟੀ ਦੇ ਕਨਵੀਨਰ ਐਕਸੀਅਨ ਸਿਮਰਨਜੀਤ ਸਿੰਘ ਖਾਂਬਾ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੇ ਕੰਮਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਅਤੇ ਬਾਕੀ ਬਚਦੇ ਕੰਮਾਂ ਬਾਰੇ ਵੀ ਵਿਚਾਰ- ਚਰਚਾ ਕੀਤੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਲਈ ਹਾਜ਼ਰ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਕਿਹਾ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਟੈਂਡਰ ਰਾਹੀਂ ਕਰਵਾਉਣ ਲਈ ਕਮੇਟੀ ਦੇ ਮੈਂਬਰਾਂ ਨਾਲ ਵਿਚਾਰ ਕੀਤਾ।
ਉਨ੍ਹਾਂ ਇਸ ਸਬੰਧ ਵਿਚ ਜਲਦ ਹੀ ਵਿਚਾਰ-ਚਰਚਾ ਅਨੁਸਾਰ ਰਿਪੋਰਟ ਤਿਆਰ ਕਰਕੇ ਮੀਟਿੰਗ ਅਗਲੇ ਹਫ਼ਤੇ ਕਰਨ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਡਿਪਟੀ ਸੀ.ਈ.ਓ ਜ਼ਿਲ੍ਹਾ ਪ੍ਰੀਸ਼ਦ, ਕਾਰਜਕਾਰੀ ਇੰਜੀਨੀਅਰ, ਜ਼ਿਲ੍ਹੇ ਦੇ ਸਮੂਹ ਉਪ ਮੰਡਲ ਇੰਜੀਨੀਅਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਸੈਨੀਟੇਸ਼ਨ ਸੈਲ ਦੇ ਈ.ਡੀ.ਐਸ.ਓ ਅਤੇ ਸੀ.ਡੀ.ਐਸ ਹਾਜ਼ਰ ਸਨ।