Hoshairpur

ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 5 ਜੁਲਾਈ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਕਾਰਨ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ਵਿਚ ਪੰਜਾਬ ਪੂਰੇ ਦੇਸ਼ ਵਿਚ ਸਭ ਤੋਂ ਅੱਗੇ ਹੈ।

ਉਹ ਅੱਜ ਸਿਵਲ ਸਰਜਨ ਦਫ਼ਤਰ ਵਿਚ ਆਮ ਆਦਮੀ ਕਲੀਨਿਕਾਂ ਲਈ ਨਿਯੁਕਤ ਕੀਤੇ ਗਏ 18 ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਵੀ ਮੌਜੂਦ ਸਨ।  


ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਹੁਣ ਤੱਕ ਕਰੀਬ 900 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰੀਨ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿਚ ਜਿਥੇ ਆਮ ਆਦਮੀ ਕਲੀਨਿਕਾਂ ਨੂੰ ਖੋਲ੍ਹਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ,

ਉਥੇ ਡਾਕਟਰਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ,

ਜਿਸ ਦੇ ਸਾਰਥਕ ਨਤੀਜੇ ਮਾਹਮਣੇ ਆ ਰਹੇ ਹਨ ਅਤੇ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਨਿਯੁਕਤ ਕੀਤੇ ਗਏ ਡਾਕਟਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਸੇਵਾ ਭਾਵਨਾ ਨਾਲ ਮਰੀਜ਼ਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਐਸ.ਐਮ.ਓ ਸਿਵਲ ਹਸਪਤਾਲ ਡਾ. ਸਵਾਤੀ ਸ਼ੀਮਾਰ ਵੀ ਮੌਜੂਦ ਸਨ।

                                          —-

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page