ਪੰਜਾਬ

ਮਿਸ਼ਨ ਲਾਈਫ ਪ੍ਰੋਗਰਾਮ ਤਹਿਤ ਲਗਾਈ ਓਰੀਐਂਟੇਸ਼ਨ ਵਰਕਸ਼ਾਪ

ਨਵਾਂਸ਼ਹਿਰ, 25 ਮਾਰਚ ( ਹਰਪਾਲ ਲਾਡਾ ): ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ ਨਵੀਂ ਦਿੱਲੀ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ, ਜਿਸ ਨੂੰ ਪਹਿਲਾਂ ਨੈਸ਼ਨਲ ਗ੍ਰੀਨ ਕਾਰਪਸ ਕਿਹਾ ਜਾਂਦਾ ਸੀ, ਸ਼ੁਰੂ ਕੀਤਾ ਗਿਆ ਹੈ। ਇਸ ਸੰਬੰਧੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਈਕੋ ਕਲੱਬਾਂ ਦੇ ਇੰਚਾਰਜ਼ਾਂ ਦੀ ਮਿਸ਼ਨ ਲਾਈਫ ਤਹਿਤ ਇਕ ਰੋਜ਼ਾ ਓਰੀਐਂਟੇਸ਼ਨ ਵਰਕਸ਼ਾਪ ਲਗਾਈ ਗਈ।

ਇਸ ਵਰਕਸ਼ਾਪ ਵਿਚ ਉੱਪ-ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸ਼ਹੀਦ ਭਗਤ ਸਿੰਘ ਨਗਰ ਅਮਰਜੀਤ ਖਟਕੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਿਸ਼ਨ ਲਾਈਫ਼ ਤਹਿਤ 75 ਨੁਕਾਤੀ ਪ੍ਰੋਗਰਾਮ ਨੂੰ ਅਪਣਾ ਕੇ ਅਸੀਂ ਧਰਤੀ ਗ੍ਰਹਿ ਨੂੰ ਬਚਾਅ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਢੁੱਕਵੀਂ ਅਤੇ ਪ੍ਰਭਾਵਸ਼ਾਲੀ ਵਾਤਾਵਰਨ ਸਿੱਖਿਆ ਨੂੰ ਪੇਸ਼ ਕਰਨ ਦੀ ਤੁਰੰਤ ਲੋੜ ਹੈ। ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਵਾ, ਪਾਣੀ, ਊਰਜਾ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ, ਨਹੀਂ ਤਾਂ ਸਾਨੂੰ ਆਉਣ ਵਾਲ਼ੀਆਂ ਪੀੜ੍ਹੀਆਂ ਅੱਗੇ ਜਵਾਬਦੇਹ ਹੋਣਾ ਪਵੇਗਾ।

ਇਸ ਮੌਕੇ ਸਰਬਜੀਤ ਸਿੰਘ ਹਿਆਲ਼ਾ ਨੇ ਕਾਰਬਨ ਫੁੱਟਪ੍ਰਿਟਿੰਗ, ਨਵਜੋਤ ਕੌਰ ਨੇ ਰੋਜ਼ਾਨਾ ਜੀਵਨ ਦੀਆਂ ਗ਼ਲਤ ਆਦਤਾਂ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਅਤੇ ਕਿਰਨਜੀਤ ਕੌਰ ਨੇ ਉਕਤ ਸਮੱਸਿਆਵਾਂ ਦੇ ਹੱਲ ਉੱਪਰ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ 6ਵੀਂ ਤੋਂ 8ਵੀ ਅਤੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਿਸ਼ਨ ਲਾਈਫ ਤਹਿਤ ਮਾਡਲ ਪ੍ਰਦਰਸ਼ਿਤ ਕੀਤੇ ਗਏ। ਜਮਾਤ 6ਵੀਂ ਤੋਂ 8ਵੀ ਪੱਧਰੀ ਮੁਕਾਬਲਿਆਂ ਵਿਚ ਜਪਜੋਤ ਕੌਰ ਪੀ.ਐਮ ਸ਼੍ਰੀ ਸਸਸਸ ਰਾਂਹੋਂ ਕੰਨਿਆ, ਹਰਪ੍ਰੀਤ ਬੱਧਣ ਸਮਿਸ ਪੱਦੀ ਮੱਟਵਾਲ਼ੀ ਅਤੇ ਅਲੀਸ਼ਾ ਸਸਸਸ ਸਿੰਬਲ਼ ਮਜ਼ਾਰਾ ਨੇ ਕ੍ਰਮਵਾਰ ਪਹਿਲਾ , ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਜਮਾਤ 9ਵੀਂ ਤੋਂ 12ਵੀ ਪੱਧਰੀ ਮੁਕਾਬਲਿਆਂ ਵਿਚ ਜਸਮੀਨ ਸਸਸਸ ਪੱਲੀ ਝਿੱਕੀ ਨੇ ਪਹਿਲਾ, ਜਸਕੀਰਤ ਸਿੰਘ ਸਸਸਸ ਕਰਨਾਣਾ ਨੇ ਦੂਸਰਾ, ਮੁਸਕਾਨ ਪੀ.ਐਮ ਸ਼੍ਰੀ ਸਸਸਸ ਰੱਤੇਵਾਲ਼ ਅਤੇ ਰਮਨਪ੍ਰੀਤ ਸਸਸਸ ਫਰਾਲ਼ਾ ਨੇ ਸਾਂਝੇ ਤੌਰ ‘ਤੇ ਤੀਸਰਾ ਸਥਾਨ ਹਾਸਲ ਕਤਿਾ। ਇਸ ਮੌਕੇ 1000 ਪੌਦੇ ਵੰਡ ਕੇ ਪਲਾਂਟੇਸ਼ਨ ਡਰਾਈਵ ਵੀ ਚਲਾਈ ਗਈ।

ਨਵਨੀਤ ਕੌਰ ਲੈਕਚਰਾਰ ਬਾਇਓ, ਜਗਦੀਪ ਕੁਮਾਰ ਸਾਇੰਸ ਮਾਸਟਰ ਅਤੇ ਡਾ. ਸੁਖਜੀਤ ਸਿੰਘ ਸਾਇੰਸ ਮਾਸਟਰ ਵੱਲੋਂ ਬਤੌਰ ਜੱਜਮੈਂਟ ਭੂਮਿਕਾ ਨਿਭਾਈ ਗਈ। ਇਸ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਹਿੱਤ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅਮਰਜੀਤ ਖਟਕੜ ਨੇ ਜ਼ਿਲ੍ਹਾ ਕੋਆਰਡੀਨੇਟਰ ਸਤਨਾਮ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ। ਇਸ ਮੌਕੇ ਸਕੂਲ ਇੰਚਾਰਜ ਮੈਡਮ ਅਮਰਦੀਪ ਕੌਰ, ਜਸਵੀਰ ਚੰਦ, ਸੰਜੀਵ ਕੁਮਾਰ, ਰਾਜ ਕੁਮਾਰ, ਦੌਲਤ ਰਾਮ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page