Hoshairpur

ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਨੇ ਕੀਤਾ ਸੀਐਚਸੀ ਬੀਣੇਵਾਲ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ 8 ਜੁਲਾਈ 2024 : ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਡਮਾਣਾ ਵੱਲੋਂ ਸੀਐਚਸੀ ਬੀਣੇਵਾਲ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ। 

ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਡਿਊਟੀ ਤੇ ਤਾਇਨਾਤ ਸਟਾਫ ਦੀ ਹਾਜ਼ਰੀ ਚੈਕ ਕੀਤੀ। ਉਹਨਾਂ ਵੱਲੋਂ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਉਹਨਾਂ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਲਈ ਹਿਦਾਇਤਾਂ ਜਾਰੀ ਕੀਤੀਆਂ। 

ਸਿਵਲ ਸਰਜਨ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਮੇਨਟੇਨ ਰੱਖਣ ਲਈ ਕਿਹਾ ਅਤੇ ਮਰੀਜ਼ਾਂ ਨਾਲ ਚੰਗਾ ਵਤੀਰਾ ਕਰਨ ਲਈ ਕਿਹਾ। ਉਹਨਾਂ ਨੇ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ।

ਉਹਨਾਂ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਆਯੁਸ਼ਮਾਨ ਯੋਜਨਾ ਸੰਬੰਧਿਤ ਯੋਗ ਉਪਰਾਲੇ ਕੀਤੇ ਜਾਣ ਤਾਂ ਜੋ ਹਸਪਤਾਲਾਂ ਵਿੱਚ ਦਾਖਲ ਹੋਣ ਵਾਲੇ ਵੱਧ ਤੋਂ ਵੱਧ ਮਰੀਜ਼ਾਂ ਨੂੰ ਇਸ ਅਧੀਨ ਕਵਰ ਕੀਤਾ ਜਾ ਸਕੇ ਅਤੇ ਮਰੀਜ਼ਾਂ ਨੂੰ ਮੁਫਤ ਤੇ ਬੇਹਤਰ ਸੇਵਾਵਾਂ ਦਿੱਤੀਆ ਜਾ ਸਕਣ।

ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਹੈ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page