ਹੁਸ਼ਿਆਰਪੁਰ ’ਚ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਨਹੀਂ ਆਉਣ ਦਿੱਤੀ ਜਾਵੇਗੀ ਪਾਣੀ ਦੀ ਕਮੀ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 8 ਜੁਲਾਈ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਲਗਾਤਾਰ ਸਿੰਚਾਈ ਟਿਊਬਵੈੱਲ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੇਤੀ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਉਹ ਅੱਜ ਪਿੰਡ ਥੱਥਲਾਂ ਵਿਚ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਸਿੰਚਾਈ ਟਿਊਬਵੈੱਲ ਦਾ ਉਦਘਾਟਨ ਕਰਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਿਚ ਲੰਬੇ ਸਮੇਂ ਤੋਂ ਸਿੰਚਾਈ ਟਿਊਬਵੈੱਲ ਦੀ ਮੰਗ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ, ਜਿਸ ਨਾਲ ਪਿੰਡ ਦੇ ਛੋਟੇ ਕਿਸਾਨਾਂ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਕਰੀਬ 2 ਕਿਲੋਮੀਟਰ ਲੰਬੀ ਪਾਈਪ ਲਾਈਨ ਵੀ ਵਿਛਾਈ ਗਈ ਹੈ, ਜਿਸ ਨਾਲ ਕਰੀਬ 100 ਏਕੜ ਜ਼ਮੀਨ ਨੂੰ ਸਿੰਚਾਈ ਦੀ ਸੁਵਿਧਾ ਮਿਲੇਗੀ।
ਉਨ੍ਹਾਂ ਕਿਹਾ ਕਿ ਫ਼ਸਲ ਦੀ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਵਿਚੋਂ ਇਕ ਹੈ, ਜਿਸ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਜਤਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਕਿਸੇ ਵੀ ਖੇਤਰ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਹੈ।
ਉਨ੍ਹਾਂ ਇਸ ਦੌਰਾਨ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਹੋਰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ‘ਤੇ ਸਟੀਫਨ ਭਾਟੀਆ, ਰਾਜਨ ਬੱਸੀ ਗੁਲਾਮ ਹੁਸੈਨ, ਖੁਸ਼ਕਿਸਮਤ, ਰੇਸ਼ਮ ਚੰਦ, ਗੁਰਮੇਜ ਚੰਦ, ਗੁਰਦੇਵ ਚੰਦ, ਕ੍ਰਿਸ਼ਨ ਲਾਲ ਸਰਪੰਚ, ਸਰਬਜੀਤ ਕੌਰ ਪੰਚ, ਗੁਰਬਖਸ਼ ਰਾਏ,ਬਸ਼ੀ ਰਾਮ, ਸ਼ੀਤਲ ਰਾਮ, ਰਾਜਕੁਮਾਰੀ, ਸਰੋਜ ਕੁਮਾਰੀ, ਸ਼ਿੰਦੋ, ਸਤਿਆਦੇਵੀ, ਮਨਜੀਤ ਕੌਰ, ਸਰੋਜ ਰਾਣੀ, ਦਲਜੀਤ ਕੌਰ, ਗਿਆਨ ਕੌਰ, ਦਕਸ਼ਿਣਾ ਦੇਵੀ, ਕੌਸ਼ਲਿਆ ਦੇਵੀ, ਸ਼ਾਮਲਾਲ, ਰਾਣੀ ਵੀ ਮੌਜੂਦ ਸਨ।