ਡੇਅਰੀ ਵਿਕਾਸ ਵਿਭਾਗ ਵੱਲੋਂ 4 ਹਫ਼ਤੇ ਦੇ ਡੇਅਰੀ ਸਿਖਲਾਈ ਕੋਰਸ ਲਈ ਦਾਖ਼ਲਾ ਸ਼ੁਰੂ
ਹੁਸ਼ਿਆਰਪੁਰ, 9 ਜੁਲਾਈ : ਪੰਜਾਬ ਡੇਅਰੀ ਵਿਕਾਸ ਬੋਰਡ/ ਵਿਭਾਗ ਵੱਲੋਂ ਐਨ.ਐਲ.ਐਮ ਸਕੀਮ ਅਧੀਨ 4 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 15 ਜੁਲਾਈ 2024 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਡਾਇਰੈਕਟਰ ਡੇਅਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿਚ ਡੇਅਰੀ ਫਾਰਮਰਜ਼ ਨੂੰ ਅਡਵਾਂਸ ਡੇਅਰੀ ਫਾਰਮਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ ਅਤੇ ਘੱਟ ਤੋਂ ਘੱਟ ਦਸਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਹੋਵੇ ਅਤੇ ਉਸ ਨੇ ਘੱਟੋ ਘੱਟ 5 ਪਸ਼ੂ ਰੱਖੇ ਹੋਣੇ ਚਾਹੀਦੇ ਹਨ। ਇਸ ਸਿਖਲਾਈ ਕੋਰਸ ਦੀ ਫੀਸ 5000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 4000 ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ।
ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼, ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 12 ਸਤੰਬਰ ਤੱਕ ਦਫਤਰੀ ਕੰਮਕਾਜ਼ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਜਾਰੀ ਲਈ ਫੋਨ ਨੰਬਰ 01882 220025 , 9872277136 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।