ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 17 ਜੁਲਾਈ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਉੱਚ ਗੁਣਵੱਤਾ ਵਾਲੀਆਂ ਸੜਕਾਂ, ਗਲੀਆਂ ਅਤੇ ਹੋਰ ਮੁਢਲੀਆਂ ਸੁਵਿਧਾਵਾਂ ਲੋਕਾਂ ਨੂੰ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ।
ਉਹ ਆਕਾਸ਼ ਨਗਰ ਫੈਲਫੇਅਰ ਸੁਸਾਇਟੀ ਨੂੰ ਵਿਕਾਸ ਕਾਰਜਾਂ ਸਬੰਧੀ 1 ਲੱਖ ਰੁਪਏ ਦਾ ਚੈੱਕ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਕਾਸ਼ ਨਗਰ ਵੈਲਫੇਅਰ ਸੁਸਾਇਟੀ ਇਲਾਕੇ ਦੇ ਸੁੰਦਰੀਕਰਨ ਨੂੰ ਲੈ ਕੇ ਵਿਸ਼ੇਸ਼ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਸੁਸਾਇਟੀ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਉਥੋਂ ਦੀ ਜ਼ਰੂਰਤ ਦੇ ਹਿਸਾਬ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਇਸ ਸਬੰਧ ਵਿਚ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪਹਿਲ ਦਿੱਤੀ ਜਾ ਰਹੀ ਹੈ, ਤਾਂ ਜੋ ਸਹੀ ਸਮੇਂ ’ਤੇ ਹਰ ਸੁਵਿਧਾ ਪਹੁੰਚੇ। ਇਸ ਮੌਕੇ ਕੌਂਸਲਰ ਵਿਜੇ ਅਗਰਵਾਲ, ਨਿਊ ਗੌਤਮ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਤੇਜਿੰਦਰ ਓਹਰੀ, ਕੌਸ਼ਲ ਖੁੱਲਰ, ਰਮਨ ਮਲਹੋਤਰਾ, ਪਵਨ ਪਸਾਨ, ਵਿਸ਼ਨੂੰ ਸੂਦ, ਓਂਕਾਰ ਸਿੰਘ, ਜਸਵੰਤ ਸਿੰਘ, ਅਮਿਤ ਸ਼ਰਮਾ, ਸੁਨੰਦਨ ਸ਼ਰਮਾ, ਸ਼ਗੁਨ ਮੁਰਗਈ, ਰਾਕੇਸ਼ ਸੂਦ, ਸੁਮੇਸ਼ ਸੈਣੀ, ਵਰਿੰਦਰ ਵੈਦ ਵੀ ਮੌਜੂਦ ਸਨ।