ਕੈਬਨਿਟ ਮੰਤਰੀ ਜਿੰਪਾ ਨੇ ਕੈਟਲ ਪੌਂਡ ਫਲਾਹੀ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 17 ਜੁਲਾਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੈਟਲ ਪੌਂਡ ਫਲਾਈ ਦਾ ਦੌਰਾ ਕਰਕੇ ਉਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਗੱਲ ’ਤੇ ਖੁਸ਼ੀ ਪ੍ਰਗਟ ਕੀਤੀ ਕਿ ਸਰਕਾਰੀ ਕੈਟਲ ਪੌਂਡ ਫਲਾਹੀ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਚੱਲ ਰਹੀ ਹੈ, ਜਿਸ ਵਿਚ ਦਾਨੀ ਸੱਜਣਾਂ ਦਾ ਬਹਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਥੋਂ ਦੀ ਹਰ ਜ਼ਰੂਰਤ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।
ਬ੍ਰਮ ਸ਼ੰਕਰ ਜਿੰਪਾ ਨੇ ਇਸ ਦੌਰਾਨ ਕੈਟਲ ਪੌਂਡ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਪਸ਼ੂ ਪਾਲਣ ਵਿਭਾਗ ਨੂੰ ਕੈਟਲ ਪੌਂਡ ਦੇ ਕੰਮ ਨੂੰ ਹੋਰ ਸੁਚਾਰੂ ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦਾਨੀ ਸੱਜਣਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਕੈਟਲ ਪੌਂਡ ਦਾ ਸਾਲਾਨਾ ਖਰਚ ਲੋਕਾਂ ਦੇ ਦਿੱਤੇ ਦਾਨ ਨਾਲ ਹੀ ਪੂਰਾ ਹੋ ਜਾਂਦਾ ਹੈ।
ਉਨ੍ਹਾਂ ਜਿਥੇ ਦਾਨੀ ਸੱਜਣਾਂ ਨੂੰ ਕੈਟਲ ਪੌਂਡ ਵਿਚ ਵੱਧ ਤੋਂ ਵੱਧ ਯੋਗਦਾਨ ਦੇਣ ਦੀ ਅਪੀਲ ਕੀਤੀ , ਉਥੇ ਪਸ਼ੂ ਪਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਸ਼ੂਆਂ ਨੂੰ ਸੜਕਾਂ ’ਤੇ ਲਾਵਾਰਿਸ ਨਾ ਛੱਡਣ, ਕਿਉਂਕਿ ਇਹ ਅਕਸਰ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ।
ਇਸ ਦੌਰਾਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਹਾਰੂਨ ਰਤਨ, ਲਕਸ਼ਮੀ ਨਾਰਾਇਣ, ਕੁਲਵਿੰਦਰ ਸਿੰਘ ਹੁੰਦਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।