ਬਰਸਾਤ ਦੇ ਮੌਸਮ ਦੌਰਾਨ ਡੇਂਗੂ, ਮਲੇਰੀਆ ਤੇ ਡਾਇਰੀਆ ਦੀ ਰੋਕਥਾਮ ਲਈ ਵਰਤੀਆਂ ਜਾਣ ਸਾਵਧਾਨੀਆਂ : ਡਾ. ਅਮਨਦੀਪ ਕੌਰ
ਹੁਸ਼ਿਆਰਪੁਰ, 17 ਜੁਲਾਈ : ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਾਨੂੰ ਸਾਰਿਆਂ ਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ, ਜਿਸ ਨਾਲ ਡੇਂਗੂ, ਮਲੇਰੀਆਂ ਅਤੇ ਡਾਇਰੀਆ ਆਦਿ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਇਸ ਸਬੰਧੀ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਅਤੇ ਏਅਰ ਕੰਡੀਸ਼ਨਾਂ ਦੇ ਪਾਣੀ ਨੂੰ ਜਮ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਜਮ੍ਹਾ ਹੋਣ ਨਾਲ ਜਿਥੇ ਲਾਰਵਾ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉਥੇ ਇਸ ਲਾਰਵੇ ਤੋਂ ਡੇਂਗੂ, ਮਲੇਰੀਆ ਅਤੇ ਡਾਇਰੀਆ ਆਦਿ ਬਿਮਾਰੀਆਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਉਨ੍ਹਾਂ ਜੇਕਰ ਸ਼ਹਿਰ ਨਿਵਾਸੀ ਨੂੰ ਪਾਣੀ ਦੀ ਮਿਕਸਿੰਗ ਜਾਂ ਲੀਕੇਜ ਬਾਰੇ ਪਤਾ ਚੱਲਦਾ ਹੈ ਤਾਂ ਤੁਰੰਤ ਨਗਰ ਨਿਗਮ ਦੇ ਧਿਆਨ ਵਿਚ ਲਿਆਂਦਾ ਜਾਵੇ ਅਤੇ ਜਦੋਂ ਤੱਕ ਇਸ ਸਮੱਸਿਆ ਤੋਂ ਨਿਜ਼ਾਤ ਨਹੀਂ ਮਿਲਦੀ, ਤਦ ਤੱਕ ਨਗਰ ਨਿਗਮ ਵਲੋਂ ਪਾਣੀ ਦੇ ਟੈਂਕਰ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।