HoshairpurLife Style

ਲੋਕ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਤਾਂ ਹੀ ਡੇਂਗੂ ਦੀ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ: ਡਾ ਜਗਦੀਪ ਸਿੰਘ 

ਹੁਸ਼ਿਆਰਪੁਰ 24 ਜੁਲਾਈ 2024: ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਦੌਰਾਨ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਜਗਦੀਪ ਸਿੰਘ ਦੀ ਅਗਵਾਈ ਵਿੱਚ ਡੇਂਗੂ ਤੋਂ ਬਚਾਅ ਪ੍ਰਤੀ ਵੱਖ ਵੱਖ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਪ੍ਰਤੀ ਸੁਚੇਤ ਕੀਤਾ ਗਿਆ। ਡਾ ਜਗਦੀਪ ਦੀ ਅਗਵਾਈ ਵਾਲੀ ਐਂਟੀ ਲਾਰਵਾ ਟੀਮ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਘਰਾਂ ਦਾ ਦੌਰਾ ਕਰਕੇ ਡੇਂਗੂ ਸਰਵੇਖਣ ਕੀਤਾ ਗਿਆ।

ਇਸ ਦੌਰਾਨ ਬਰੀਡਿੰਗ ਚੈਕਿੰਗ, ਪਾਣੀ ਦੀ ਨਿਕਾਸੀ ਚੈੱਕ ਕੀਤੀ ਗਈ ਅਤੇ ਜਿੱਥੋਂ ਮੱਛਰ ਦਾ ਲਾਰਵਾ ਪਾਇਆ ਗਿਆ ਦੇ ਸੰਬੰਧਿਤ ਵਿਅਕਤੀਆਂ ਦੇ 8 ਚਾਲਾਨ ਕੱਟੇ ਗਏ, ਲਾਰਵੀਸਾਈਡ ਸਪਰੇਅ ਅਤੇ ਆਈ.ਈ.ਸੀ. ਦੀਆਂ ਗਤੀਵਿਧੀਆਂ ਕੀਤੀਆਂ ਗਈਆਂ।

ਇਸ ਬਾਰੇ ਜਾਣਕਾਰੀ ਸਾਂਝੀ ਕਰਦੇ  ਡਾ. ਜਗਦੀਪ ਸਿੰਘ ਨੇ ਦੱਸਿਆ ਬਰਸਾਤ ਦੇ ਮੌਸਮ ਦੀ ਆਮਦ ਸ਼ੁਰੂ ਹੁੰਦਿਆਂ ਹੀ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਚਿਕਨਗੂਣੀਆ ਦੇ ਮਰੀਜ਼ਾਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ ਜਾਂਦੀ ਹੈ। ਇਸ ਲਈ  ਸਿਹਤ ਵਿਭਾਗ ਦੇ ਐਂਟੀ ਲਾਰਵਾ ਵਿੰਗ ਅਤੇ ਜਿਲ੍ਹੇ ਭਰ ਦੇ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਘਰ ਘਰ ਵਿਜ਼ਿਟ ਦੌਰਾਨ ਕੂਲਰ, ਗਮਲੇ, ਛੱਤਾਂ ਤੇ ਪਿਆ ਸਮਾਨ, ਫਰਿਜ ਦੀ ਟਰੇਅ, ਜਾਨਵਰਾਂ ਤੇ ਪੰਛੀਆਂ ਦੇ ਪਾਣੀ ਦੇ ਬਰਤਨ ਆਦਿ ਵਿੱਚ ਜਮ੍ਹਾ ਪਾਣੀ ਨੂੰ ਨਸ਼ਟ ਕਰਵਾਇਆ ਗਿਆ ਅਤੇ ਪੂਰੀ ਤਰ੍ਹਾਂ ਡਰਾਈ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਇਹ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ।

ਉਹਨਾਂ ਕਿਹਾ ਕਿ ਸਿਹਤ ਕਾਮਿਆਂ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕਰਦੇ ਸਾਫ ਸਫਾਈ ਦਾ ਪੂਰਾ ਧਿਆਨ ਰੱਖਣ ਲਈ ਕਿਹਾ ਜਾ ਰਿਹਾ ਹੈ। ਉਨਾਂ ਸ਼ਹਿਰ ਵਾਸੀਆਂ ਨੂੰ ਸਰਵੇ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਤਾਂ ਹੀ ਡੇਂਗੂ ਦੀ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page