ਹੁਸ਼ਿਆਰਪੁਰ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕਰਨ ਲਈ ਲਗਾਇਆ ਗਿਆ ਹੈਲਪ ਡੈਸਕ

ਹੁਸ਼ਿਆਰਪੁਰ, 20 ਫਰਵਰੀ ( ਹਰਪਾਲ ਲਾਡਾ ): ਪੰਜਾਬ ਸਰਕਾਰ ਦੇ ਪ੍ਰੋਜੇਕਟ ‘ਨਸ਼ਾ ਮੁਕਤ ਪੰਜਾਬ ਮਿਸ਼ਨਸ ਮਾਈਲ 2.0` ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਨਿਜਾਤ ਪਾਉਣ ਲਈ ਜਾਣਕਾਰੀ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਥਾਵਾਂ ’ਤੇ ਹੈਲਪ ਡੈਸਕਾਂ ਰਾਹੀਂ ਕਾਊਂਸਲਿੰਗ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਇਸੀ ਮੁਹਿੰਮ ਤਹਿਤ ਅੱਜ ਸਥਾਨਕ ਭਗਵਾਨ ਵਾਲਮੀਕਿ ਅੰਤਰਰਾਜੀ ਬੱਸ ਟਰਮਿਨਲ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਵਲੋਂ ਹੈਲਪ ਡੈਸਕ ਲਗਾ ਕੇ 98 ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਸਿਹਤ ਅਤੇ ਸਮਾਜ ਨੂੰ ਨੁਕਸਾਨ ਬਾਰੇ ਜਾਣਕਾਰੀ ਦਿੱਤੀ।


ਜਸਵੀਰ ਸਿੰਘ, ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਦੀ ਅਗਵਾਈ ਹੇਠ ਅਤੇ ਸਟੇਸ਼ਨ ਸੁਪਰਵਾਇਜਰ ਮਨੋਜ ਕੁਮਾਰ ਦੇ ਸਹਿਯੋਗ ਨਾਲ ਇਹ ਹੈਲਪ ਡੈਸਕ ਲਗਾਇਆ ਗਿਆ। ਮੋਕੇ ਤੇ ਮੌਜੂਦ ਲੋਕਾਂ ਨੂੰ ਸੁਨੇਹਾ ਦਿੱਤਾ ਗਿਆ ਕਿ ਨਸ਼ਿਆਂ ਦੀ ਅਲਾਮਤ ਦਾ ਜੜੋਂ ਖਾਤਮਾ ਕਰਨ ਲਈ ਸਾਨੂ ਸਾਰਿਆਂ ਨੂੰ ਇਕ ਜੁਟ ਹੋ ਕੇ ਹਮਲਾ ਕਰਨਾ ਚਾਹੀਦਾ ਹੈ। ਇਸ ਮੋਕੇ ਪ੍ਰਸ਼ਾਂਤ ਆਦਿਆ ਕਾਉ਼ਸਲਰ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਜਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਿੱਚ ਨਸ਼ਿਆਂ ਦਾ ਇਲਾਜ ਸਫਲਤਾਪੂਰਵਕ ਕੀਤਾ ਜਾਂਦਾ ਹੈ ਅਤੇ ਮਰੀਜਾਂ ਨੂੰ ਸਿਹਤਮੰਦ ਜੀਵਨ ਵਤੀਤ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਹ ਹੈਲਪ ਡੈਸਕ ਜ਼ਿਲ੍ਹੇ ਦੀਆ ਵੱਖ-ਵੱਖ ਜਨਤਕ ਥਾਵਾਂ ’ਤੇ 28 ਫਰਵਰੀ ਤੱਕ ਲਗਾਏ ਜਾਣਗੇ, ਜਿਥੇ ਮਾਹਰਾਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਇਸ ਦੇ ਇਲਾਜ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ, ਜੋ ਕਿ 2015 ’ਚ ਸ਼ੁਰੂ ਹੋਇਆ ਸੀ ਵਿਖੇ ਨਸ਼ਾ ਛੁਡਾਉਣ ਲਈ ਸੁਚੱਜੇ ਪ੍ਰਬੰਧਾਂ ਦੇ ਨਾਲ-ਨਾਲ ਮਿਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਜੀ ਦੇ ਯਤਨਾਂ ਸਦਕਾ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਪ੍ਰਭਾਵਿਤ ਵਿਅਕਤੀ ਨਸ਼ੇ ਛੱਡ ਕੇ ਆਪਣਾ ਰੋਜ਼ਗਾਰ ਚਲਾ ਸਕੇ।
ਉਨ੍ਹਾਂ ਲੋਕਾਂ ਨੂੰ ਇਸ ਮੁਹਿਮ ਨਾਲ ਜੁੜਨ ਦਾ ਸੱਦਾ ਦਿੰਦੇ ਹੋਏ ਕਿਹਾ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਆਓ ਸਭ ਰਲ-ਮਿਲ ਅਭਿਆਨ ਚਲਾਈਏ, ਨਸ਼ਾ ਮੁਕਤ ਪੰਜਾਬ ਬਣਾਈਏ। ਇਸ ਮੌਕੇ ਤੇ ਕਾਊਂਸਲਰ ਰਜਵਿੰਦਰ ਕੌਰ , ਆਦਿ ਵੀ ਮੌਜੂਦ ਸਨ।