ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਨਵਾਂਸ਼ਹਿਰ, 7 ਜਨਵਰੀ ( ਹਰਪਾਲ ਲਾਡਾ ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਆਧਾਰ ‘ਤੇ ਕੀਤੀ ਗਈ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਦੇ ਸਬੰਧ ਵਿਚ ਵਧੀਕ ਜ਼ਿਲ੍ਹਾ ਚੋਣ ਅਫਸਰ- ਕਮ-ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਵੱਲੋਂ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਮੀਟਿੰਗ ਵਿਚ ਹਾਜ਼ਰ ਨੁਮਾਇੰਦੀਆਂ ਨੂੰ ਵੋਟਰ ਸੂਚੀ ਦਾ ਇਕ-ਇਕ ਸੈੱਟ ਅਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫਟ ਕਾਪੀ (ਡੀ.ਵੀ.ਡੀ) ਸਪਲਾਈ ਕੀਤੀ ਗਈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਜੀਵ ਵਰਮਾ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ ਦਾ ਡਾਟਾ ਸਾਂਝਾ ਕਰਦਿਆਂ ਦੱਸਿਆ ਕਿ ਮੌਜੂਦਾ ਵੋਟਰਾਂ ਦੀ ਕੁੱਲ ਗਿਣਤੀ 489849 ਹੈ, ਜਿਨ੍ਹਾਂ ਵਿਚ 253773 ਮਰਦ, 236059 ਔਰਤਾਂ ਅਤੇ 17 ਤੀਜਾ ਲਿੰਗ ਵੋਟਰ ਸ਼ਾਮਿਲ ਹਨ।
