ਚਾਰ ਹਫ਼ਤੇ ਦੇ ਡੇਅਰੀ ਸਿਖਲਾਈ ਕੋਰਸ ਲਈ ਦਾਖ਼ਲਾ ਸ਼ੁਰੂ
ਹੁਸ਼ਿਆਰਪੁਰ, 22 ਅਗਸਤ : ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫਤੇ ਦਾ ਡੇਅਰੀ ਸਿਖਲਾਈ ਕੋਰਸ 27 ਅਗਸਤ 2024 ਤੋਂ ਚਲਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੰਯੁਕਤ ਡਾਇਰੈਕਟਰ ਡੇਅਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਚਾਰ ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸਿਖਲਾਈ ਕੋਰਸ ਵਿਚ ਡੇਅਰੀ ਫਾਰਮਰਜ਼ ਨੂੰ ਅਡਵਾਂਸ ਡੇਅਰੀ ਫਾਰਮਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਂਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਦਸਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਹੋਵੇ।
ਇਸ ਸਿਖਲਾਈ ਕੋਰਸ ਦੀ ਫੀਸ 5000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 4000 ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ। ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਰਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 26 ਅਗਸਤ 2024 ਤੱਕ ਦਫ਼ਤਰੀ ਕੰਮਕਾਜ਼ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰ: 01882- 220025 , 9872277136 ’ਤੇ ਸੰਪਰਕ ਕੀਤਾ ਜਾ ਸਕਦਾ ਹੈ।